ਪੰਜਾਬ ਫਗਵਾੜਾ ’ਚ RTI ਕਾਰਕੁਨ ਸਿਮਰਨਜੀਤ ਸਿੰਘ ਦਾ ਕਤਲ/ ਗੋਲੀਆਂ ਮਾਰ ਕੇ ਹਮਲਾਵਰ ਫਰਾਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - May 30, 2026 0 1 Facebook Twitter Pinterest WhatsApp ਫਗਵਾੜਾ ਦੀ ਲਵਲੀ ਯੂਨੀਵਰਸਿਟੀ ਨੇੜੇ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਫਗਵਾੜਾ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਘਟਨਾ ਸਥਾਨ ਤੋਂ ਇੱਕ 32 ਬੋਰ ਦੀ ਪਿਸਟਲ ਅਤੇ ਫੋਰਚੂਨਰ ਗੱਡੀ ਵਿੱਚੋਂ 12 ਬੋਰ ਦੀ ਰਾਈਫਲ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਵਾਰਦਾਤ ਤੋਂ ਬਾਅਦ RTI ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਸੂਤਰਾਂ ਮੁਤਾਬਕ ਇਹ ਕਤਲ RTI ਨਾਲ ਸਬੰਧਿਤ ਵਿਵਾਦ ਜਾਂ ਨਿੱਜੀ ਰੰਜਿਸ਼ ਦਾ ਮੰਨੀ ਜਾ ਰਹੀ ਹੈ। ਪੁਲਿਸ ਨੇ ਮੁਲਜਮਾਂ ਦੀ ਪੈੜ ਨੱਪਣ ਲਈ ਵੱਖ ਵੱਖ ਟੀਮਾਂ ਦਾ ਗਠਨ ਕਰ ਦਿੱਤਾ ਹੈ ਅਤੇ ਮੁਲਜਮਾਂ ਤਕ ਪਹੁੰਚਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਇਲਾਵਾ ਤਕਨੀਕੀ ਸਬੂਤ ਖੰਗਾਲੇ ਜਾ ਰਹੇ ਹਨ।