ਗੁਰਦਾਸਪੁਰ ’ਚ ਕਾਰ ਤੇ ਸਕੂਟੀ ਵਿਚਾਲੇ ਹਾਦਸਾ/ ਕਾਰ ਦੀ ਟੱਕਰ ਨਾਲ ਲੜਕੀ ਗੰਭੀਰ ਜ਼ਖਮੀ/ ਹਾਦਸੇ ਤੋਂ ਪਲਟੀ ਕਾਰ, ਪੁਲਿਸ ਕਰ ਰਹੀ ਜਾਂਚ

0
1

ਗੁਰਦਾਸਪੁਰ ਵਿਚ ਤੇਜ਼ ਰਫਤਾਰ ਕਾਰ ਦੇ ਸਕੂਟੀ ਸਵਾਰਾਂ ਨੂੰ ਟੱਕਰ ਮਾਰਨ ਕਾਰਨ ਇਕ ਲੜਕੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪ੍ਰਤੱਖਦਰਸ਼ੀਆਂ ਮੁਤਾਬਕ ਕਾਰ ਕਾਫੀ ਤੇਜ਼ ਰਫਤਾਰ ਵਿਚ ਸੀ, ਜਿਸ ਨੇ ਸਕੂਟੀ ਸਵਾਰਾਂ ਨੂੰ ਟੱਕਰ ਮਾਰਨ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਬੇਕਾਬੂ ਹੋ ਕੇ ਪਲਟ ਗਈ। ਦੂਜੇ ਪਾਸੇ  ਕਾਰ ਚਾਲਕ ਨੇ ਖੁਦ ਦੇ ਲੱਗੇ ਦੋਸ਼ ਨਕਾਰਦਿਆਂ ਕਿਹਾ ਕਿ ਹਾਦਸਾ ਕਾਰ ਅਚਾਨਕ ਬੇਕਾਬੂ ਹੋਣ ਕਾਰਨ ਵਾਪਰਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here