ਜਲੰਧਰ ਡੀਸੀ ਦਫਤਰ ਅੱਗੇ ਕਾਂਗਰਸ ਦਾ ਪ੍ਰਦਰਸ਼ਨ/ ਮੁਲਾਜ਼ਮਾਂ ਦੀਆਂ ਡੀਏ ਕਿਸ਼ਤਾਂ ਜਾਰੀ ਕਰਨ ਦੀ ਕੀਤੀ ਮੰਗ/ ਸਰਕਾਰ ਤੇ ਲਾਏ ਮੁਲਾਜਮਾਂ ਦੇ ਹੱਕ ਮਾਰਨ ਦੇ ਇਲਜ਼ਾਮ

0
1

ਪੰਜਾਬ ਸਰਕਾਰ ਵੱਲੋਂ ਮੁਲਜਮਾਂ ਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਨਾ ਕਰਨ ਦਾ ਮੁੱਦਾ ਗਰਮਾ ਗਿਆ ਹੈ। ਇਸੇ ਨੂੰ ਲੈ ਕੇ ਅੱਜ ਕਾਂਗਰਸੀ ਵਰਕਰਾਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿੱਚ ਹਿੱਸਾ ਲੈਣ ਪਹੁੰਚੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਨੇ ਸਰਕਾਰ ਤੋਂ ਕਰਮਚਾਰੀਆਂ ਲਈ ਡੀਏ ਦੀਆਂ ਕਿਸ਼ਤਾਂ ਅਤੇ ਹੋਰ ਬਕਾਇਆ ਫੰਡ ਜਲਦੀ ਜਾਰੀ ਕਰਨ ਦੀ ਮਗ ਕੀਤੀ।  ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਜਨਤਾ ਅਤੇ ਕਰਮਚਾਰੀਆਂ ਦੋਵਾਂ ‘ਤੇ ਵੱਧਦਾ ਵਿੱਤੀ ਬੋਝ ਪਾ ਰਹੀ ਹੈ, ਇਸ ਲਈ ਕਰਮਚਾਰੀਆਂ ਦੇ ਬਕਾਏ ਛੇਤੀ ਮਿਲਣੇ ਚਾਹੀਦੇ ਹਨ।
ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਿਲੰਡਰਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਨਾਲ ਆਮ ਪਰਿਵਾਰਾਂ ਦੇ ਬਜਟ ‘ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਕਰਮਚਾਰੀਆਂ ਲਈ ਆਪਣੇ ਘਰੇਲੂ ਖਰਚੇ ਪੂਰੇ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਸ ਲਈ, ਸਰਕਾਰ ਨੂੰ ਉਨ੍ਹਾਂ ਦੀਆਂ ਲੰਬਿਤ ਮੰਗਾਂ ‘ਤੇ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਕਾਂਗਰਸੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ। ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਮੁਲਾਜ਼ਮ ਸਮਰਥਕ ਮੌਜੂਦ ਸਨ।

LEAVE A REPLY

Please enter your comment!
Please enter your name here