ਪੰਜਾਬ ਮੋਹਾਲੀ ’ਚ ਬੈਂਕ ਧੱਕੇਸ਼ਾਹੀ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ/ ਖੁਦਕੁਸ਼ੀ ਕਰ ਗਏ ਭਰਾਵਾਂ ਨੂੰ ਇਨਸਾਫ ਦੇਣ ਦੀ ਮੰਗ/ ਪੁਲਿਸ ਨੇ ਰੋਕੇ ਚੰਡੀਗੜ੍ਹ ਵੱਲ ਜਾਂਦੇ ਕਿਸਾਨ By admin - June 1, 2026 0 1 Facebook Twitter Pinterest WhatsApp ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲੈਂਡ ਮੋਰਗੇਜ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਦਫਤਰ ਚੰਡੀਗੜ੍ਹ ਵੱਲ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਮਾਰਚ ਕੀਤਾ ਗਿਆ ਜਿੱਥੇ ਚੰਡੀਗੜ੍ਹ ਮੋਹਾਲੀ ਬਾਰਡਰ ਤੇ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਿਆ ਗਿਆ। ਕਿਸਾਨਾਂ ਨੇ ਲੈਂਡ ਮੋਰਗੇਜ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਕਰਨ ਵਾਲੇ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਦੋਵੇਂ ਭਰਾਵਾਂ ਨੇ ਲੈਂਡ ਮੋਰਗੇਜ ਬੈਂਕ ਕਾਰਨ ਮੌਤ ਨੂੰ ਗਲੇ ਲਾਇਆ, ਇਸ ਲਈ ਮੈਨੇਜਰਾਂ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ।