ਪੰਜਾਬ ਰੋਪੜ ’ਚ ਹਿਮਾਚਲ ਸਰਹੱਦ ’ਤੇ ਜਥੇਬੰਦੀਆਂ ਦਾ ਪ੍ਰਦਰਸ਼ਨ/ ਐਂਟਰੀ ਟੈਕਸ ਖਿਲਾਫ਼ ਜਾਹਰ ਕੀਤੀ ਨਾਰਾਜਗੀ/ ਫੈਸਲਾ ਵਾਪਸ ਲੈਣ ਦੀ ਕੀਤੀ ਮੰਗ By admin - June 1, 2026 0 4 Facebook Twitter Pinterest WhatsApp ਹਿਮਾਚਲ ਸਰਕਾਰ ਵੱਲੋਂ ਬਾਹਰੀ ਵਾਹਨਾਂ ਤੇ ਲਾਏ ਐਂਟਰੀ ਟੈਕਸ ਦਾ ਮੁੱਦਾ ਮੁੜ ਗਰਮਾ ਗਿਆ ਹੈ। ਇਸੇ ਨੂੰ ਲੈ ਕੇ ਅੱਜ ਵੱਖ ਵੱਖ ਜਥੇਬੰਦੀਆਂ ਵੱਲੋਂ ਢੇਟੋਵਾਲ ਬੈਰੀਅਲ ਉਤੇ ਰੋਸ ਪ੍ਰਦਰਸ਼ਨ ਕੀਤਾ। ਇਥੇ ਟੋਲ ਟੈਕਸ ਉਤੇ ਧਰਨਾ ਲਾ ਕੇ ਬੈਠੇ ਵੱਖ ਵ੍ਰਖ ਆਗੂਆਂ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਲਾਇਆ ਗਿਆ ਐਂਟਰੀ ਟੈਕਸ ਗੈਰ ਸੰਵਿਧਾਨਿਕ ਹੈ, ਇਸ ਲਈ ਉਸ ਨੂੰ ਵਾਪਸ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਧਰਨੇ ਲਗਾਏ ਗਏ ਸਨ ਪਰੰਤੂ ਸਰਕਾਰ ਦੇ ਅੜੀਅਲ ਰਵਈਏ ਕਾਰਨ ਅੱਜ ਫਿਰ ਤੋਂ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ। ਉਹਨਾਂ ਕਿਹਾ ਕਿ ਜੇਕਰ ਸੁੱਖੂ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਇਹ ਧਰਨੇ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਸੁੱਖੂ ਸਰਕਾਰ ਹਿਮਾਚਲ ਅਤੇ ਪੰਜਾਬ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ ਪਰੰਤੂ ਹਿਮਾਚਲ ਅਤੇ ਪੰਜਾਬ ਦੋਵੇਂ ਇੱਕ ਦੂਜੇ ਦੇ ਭਰਾ ਹਨ। ਇਸ ਧਰਨੇ ਪ੍ਰਦਰਸ਼ਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।