ਪੰਜਾਬ ਨੂਰਪੁਰਬੇਦੀ ‘ਚ ਸਕੈਨ ਸੈਂਟਰ ‘ਤੇ ਫਾਇਰਿੰਗ/ ਅਣਪਛਾਤਾ ਵਿਅਕਤੀ ਗੋਲੀਆਂ ਚਲਾ ਕੇ ਫਰਾਰ/ ਪੁਲਿਸ ਨੇ ਖਾਲੀ ਖੋਲ ਬਰਾਮਦ ਕਰ ਕੇ ਜਾਂਚ ਆਰੰਭੀ By admin - June 1, 2026 0 1 Facebook Twitter Pinterest WhatsApp ਨੂਰਪੁਰਬੇਦੀ-ਗੜਸ਼ੰਕਰ ਮੁੱਖ ਮਾਰਗ ਇਲਾਕੇ ਵਿਚ ਉਸ ਵੇਲੇ ਮਾਹੌਲ ਦਹਿਸ਼ਤ ਵਾਲਾ ਬਣ ਗਿਆ ਜਦੋਂ ਇੱਥੇ ਸਥਿਤ ਇੱਕ ਨਿੱਜੀ ਸਕੈਨ ਸੈਂਟਰ ਦੇ ਸ਼ਟਰ ‘ਤੇ ਅਣਪਛਾਤੇ ਵਿਅਕਤੀ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਤੜਕੇ 3:20 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਵਿੱਚੋਂ ਇੱਕ ਨੇ ਸੈਂਟਰ ਦੇ ਸ਼ਟਰ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਗੋਲੀਆਂ ਚਲਾਈਆਂ ਅਤੇ ਦੋਵੇਂ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ 12 ਖਾਲੀ ਖੋਲ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਘਟਨਾ ਪੁਲਿਸ ਸਟੇਸ਼ਨ ਤੋਂ ਕੁਝ ਹੀ ਦੂਰੀ ‘ਤੇ ਵਾਪਰੀ, ਪਰ ਇਸ ਦੀ ਜਾਣਕਾਰੀ ਦੁਪਹਿਰ ਸਮੇਂ ਸ਼ਟਰ ‘ਤੇ ਨਿਸ਼ਾਨ ਵੇਖਣ ਤੋਂ ਬਾਅਦ ਮਿਲੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਥਾਣਾ ਮੁਖੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਮਗਰੋਂ ਘਟਨਾ ਦੇ ਕਾਰਨਾਂ ਅਤੇ ਦੋਸ਼ੀਆਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।