
ਹਰਸਿਮਰਤ ਕੌਰ ਬਾਦਲ ਨੇ ਬਿਰਕਮ ਮਜੀਠੀਆ ਖਿਲਾਫ ਪੁਲਿਸ ਕਾਰਵਾਈ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਸਿਆਸੀ ਰੰਜ਼ਿਸ਼ ਤਹਿਤ ਬਿਕਰਮ ਮਜੀਠੀਆ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਗੈਰ-ਕਾਨੂੰਨੀ ਤੌਰ ਤੇ ਜੋਬਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੂੰ ਛੁਡਾ ਕੇ ਬਿਕਰਮ ਮਜੀਠੀਆ ਨੇ ਕੋਈ ਗਲਤ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੇ ਕੁੱਝ ਗਲਤ ਨਹੀਂ ਕੀਤਾ ਪਰ ਸਰਕਾਰ ਗਲਤ ਮਨਸ਼ਾ ਤਹਿਤ ਪੁਲਿਸ ਦਾ ਦੁਰਉਪਯੋਗ ਕਰ ਰਹੀ ਹੈ।

