ਪੰਜਾਬ ਸੰਗਰੂਰ ’ਚ ਕੇਂਦਰ ਸਰਕਾਰ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ/ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ/ ਹੋਣਹਾਰ ਬੱਚਿਆਂ ਦਾ ਭਵਿੱਖ ਖਤਰੇ ’ਚ ਪਾਉਣ ਦੇ ਇਲਜ਼ਾਮ By admin - June 2, 2026 0 1 Facebook Twitter Pinterest WhatsApp ਕਾਂਗਰਸ ਪਾਰਟੀ ਵੱਲੋਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਅੰਦਰ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਸੰਗਰੂਰ ਵਿਖੇ ਵੀ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੇਪਰ ਲੀਕ ਵਰਗੇ ਹੱਥਕੰਡੇ ਅਪਨਾ ਕੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਿਚ ਲੱਗੀ ਹੋਈ ਹੈ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਜਿੱਥੇ-ਜਿੱਥੇ ਵੀ ਮੌਜੂਦਾ ਸਰਕਾਰ ਸੱਤਾ ਵਿੱਚ ਹੈ, ਉੱਥੇ ਪੇਪਰ ਲੀਕ ਵਰਗੇ ਵੱਡੇ ਘੁਟਾਲੇ ਸਾਹਮਣੇ ਆ ਰਹੇ ਹਨ। ਟੈਲੀਗ੍ਰਾਮ ਅਤੇ ਵਟਸਐਪ ਰਾਹੀਂ ਪੇਪਰ ਲੀਕ ਹੋਣ ਨਾਲ ਦੇਸ਼ ਦੇ ਕਰੀਬ 22 ਲੱਖ ਨੌਜਵਾਨਾਂ ਦਾ ਭਵਿੱਖ ਪਿੱਛੇ ਧੱਕ ਦਿੱਤਾ ਗਿਆ ਹੈ। ਸਿੱਖਿਆ ਮੰਤਰਾਲੇ ਦੇ ਪ੍ਰਬੰਧਾਂ ‘ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਜੇਕਰ ਪੇਪਰ ਦੁਬਾਰਾ ਵੀ ਲਿਆ ਜਾਂਦਾ ਹੈ, ਤਾਂ ਵੀ ਬੱਚਿਆਂ ਦੇ ਮਾਨਸਿਕ ਤਣਾਅ ਅਤੇ ਸਮੇਂ ਦੀ ਬਰਬਾਦੀ ਦੀ ਭਰਪਾਈ ਕੌਣ ਕਰੇਗਾ। ਆਗੂਆਂ ਦਾ ਕਹਿਣਾ ਹੈ ਕਿ ਜਿਹੜੀ ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਅਤੇ ਰੁਜ਼ਗਾਰ ਦੇਣ ਦੇ ਵਾਅਦੇ ਕਰਦੀ ਸੀ, ਅੱਜ ਉਸੇ ਦੇ ਰਾਜ ਵਿੱਚ ਸਿੱਖਿਆ ਪ੍ਰਣਾਲੀ ‘ਤੇ ਇੱਕ ਬਹੁਤ ਵੱਡਾ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਨੌਜਵਾਨ ਅੱਜ ਆਪਣੇ ਸੁਰੱਖਿਅਤ ਭਵਿੱਖ ਲਈ ਚਿੰਤਤ ਹਨ ਅਤੇ ਇੱਕ ਜ਼ਿੰਮੇਵਾਰ ਪ੍ਰਸ਼ਾਸਨ ਦੀ ਮੰਗ ਕਰ ਰਹੇ ਹਨ।