ਗੁਰਦਾਸਪੁਰ ਪੁਲਿਸ ਦਾ ਬੀਐਸਐਫ ਨਾਲ ਸਾਂਝਾ ਐਕਸ਼ਨ/ 490 ਗਰਾਮ ਹੈਰੋਇਨ ਤੇ ਇਕ ਪਿਸਟਲ ਬਰਾਮਦ/ ਸਰਹੱਦੀ ਇਲਾਕੇ ’ਚ ਤਲਾਸ਼ੀ ਮੁਹਿੰਮ ਦੌਰਾਨ ਮਿਲੀ ਸਫਲਤਾ

0
1

ਗੁਰਦਾਸਪੁਰ ਅਧੀਨ ਆਉਂਦੇ ਥਾਣਾ ਕਲਾਨੌਰ ਦੀ ਪੁਲਿਸ ਨੇ ਬੀਐਸਐਫ ਨਾਲ ਸਾਂਝੀ ਕਾਰਵਾਈ ਦੌਰਾਨ ਸਰਹੱਦੀ ਇਲਾਕੇ ਵਿਚੋਂ 490 ਗਰਾਮ ਹੈਰੋਇਨ ਤੇ ਇਕ ਪਿਸਟਲ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਸਰਹੱਦੀ ਇਲਾਕੇ ਅੰਦਰ ਡਰੋਨ ਦੀ ਹਰਕਤ ਵੇਖਣ ਤੋਂ ਬਾਅਦ ਬੀਐਸਐਫ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਦੌਰਾਨ ਪੁਲਿਸ ਨੇ ਇਕ ਹੈਰੋਇਨ ਦਾ ਪੈਕਟ ਤੇ ਪਿਸਟਲ ਬਰਾਮਦ ਕੀਤਾ ਹੈ। ਪੁਲਿਸ ਨੇ ਅਣਪਛਾਤਿਆਂ ਖਿਲਾਫ ਐਨਡੀਪੀਐਸ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਐਸਪੀ ਅਮੋਲਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਰੋਸੇ ਵਿੱਚ ਡਰੋਨ ਗਤੀਵਿਧੀ ਵੇਖੀ ਗਈ ਹੈ। ਇਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਦੌਰਾਨ ਇਕ ਹੈਰੋਇਨ ਦਾ ਪੈਕੇਟ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਐਨਡੀਪੀਐਸ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸਰਹੱਦ ਪਾਰੋਂ ਇਹ ਖੇਪ ਮੰਗਵਾਉਣ ਵਾਲਿਆਂ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਸਥਾਨਕ ਵਾਸੀਆਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ। ਪੁਲਿਸ ਨੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here