ਪੰਜਾਬ ਅੰਮ੍ਰਿਤਸਰ ’ਚ ਮਠਿਆਈਆਂ ਦੀ ਦੁਕਾਨ ਨੂੰ ਅੱਗ/ 100 ਫੁੱਟੀ ਸੜਕ ਇਲਾਕੇ ਦੀ ਘਟਨਾ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ By admin - June 3, 2026 0 1 Facebook Twitter Pinterest WhatsApp ਅੰਮ੍ਰਿਤਸਰ ਦੀ 100 ਫੁੱਟੀ ਸੜਕ ਉਤੇ ਹਾਲਾਤ ਉਸ ਵੇਲੇ ਅਫਰਾ ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਮਠਿਆਈਆਂ ਦੀ ਮਸ਼ਹੂਰ ਦੁਕਾਨ ਨੋਵੇਲਟੀ ਸਵੀਟਸ ਅੰਦਰ ਅਚਾਨਕ ਅੱਗ ਲੱਗ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਮੌਕੇ ਤੇ ਮੌਜੂਦ ਸਥਾਨਕ ਟਰੈਫਿਕ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਅੱਗ ਦੁਕਾਨ ਦੀ ਰਸੋਈ ਅੰਦਰ ਲੱਗੀ ਸੀ, ਜਿਸ ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।