ਫਤਹਿਗੜ੍ਹ ਪੁਲਿਸ ਵੱਲੋਂ ਧੋਖਾਧੜੀ ਕੇਸ ਦਾ ਭਗੌੜਾ ਗ੍ਰਿਫਤਾਰ/ ਵਿਦੇਸ਼ ਭੇਜਣ ਦੇ ਮਾਮਲੇ ’ਚ ਲੋੜੀਂਦਾ ਸੀ ਕਾਬੂ ਕੀਤਾ ਸ਼ਖਸ਼/ ਪੁਲਿਸ ਨੇ ਅਦਾਲਤ ਅੱਗੇ ਕੀਤਾ ਪੇਸ਼

0
1

ਫਤਹਿਗੜ੍ਹ ਸਾਹਿਬ ਪੁਲਿਸ ਨੇ ਧੋਖਾਧੜੀ ਮਾਮਲੇ ਵਿਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਮੁਲਜਮ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਰਮੇਸ਼ ਸਿੰਘ ਨਾਮ ਦੇ ਵਿਅਕਤੀ ਦੀ ਸ਼ਿਕਾਇਤ ਉਤੇ ਮਨਪ੍ਰੀਤ ਸਿੰਘ ਨਾਮ ਦੇ ਸ਼ਖਸ਼ ਖਿਲਾਫ 2018 ਵਿਚ ਧੋਖਾਧੜੀ ਤੇ ਟਰੈਵਲ ਪ੍ਰੋਫੈਸ਼ਨ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਬਾਅਦ ਵਿਚ ਮਨਪ੍ਰੀਤ ਸਿੰਘ ਨੰ ਅਮਲੋਹ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ ਸੀ, ਜਿਸ ਨੂੰ ਅੱਜ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿੱਥੋਂ ਮੁਲਜਮ ਨੂੰ ਜ਼ਮਾਨਤ ਮਿਲ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਹਰਮੇਸ਼ ਸਿੰਘ ਦੀ ਸ਼ਿਕਾਇਤ ਤੇ ਮਨਪ੍ਰੀਤ ਸਿੰਘ  ਦੇ ਖਿਲਾਫ 20 ਨਵੰਬਰ 2018 ਨੂੰ ਧੋਖਾਧੜੀ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀl ਜਿਸ ਵਿੱਚ ਮਨਪ੍ਰੀਤ ਸਿੰਘ ਨੂੰ ਮਾਨਯੋਗ ਅਦਾਲਤ ਅਮਲੋਹ ਨੇ ਭਗੌੜਾ ਕਰਾਰ ਦਿੱਤਾ ਸੀl ਪੀਓ ਸਟਾਫ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਮਨਪ੍ਰੀਤ ਸਿੰਘ ਨੂੰ ਜਮਾਨਤ ਮਿਲ ਗਈ ਹੈ।

LEAVE A REPLY

Please enter your comment!
Please enter your name here