ਪੰਜਾਬ ਪਟਿਆਲਾ ਪੁਲਿਸ ਵੱਲੋਂ ਕਤਲ ਦੇ 3 ਦੋਸ਼ੀ ਗ੍ਰਿਫਤਾਰ, ਇਕ ਦੀ ਭਾਲ/ ਈ-ਰਿਕਸ਼ਾ ਚਾਲਕ ਦਾ ਕੀਤਾ ਸੀ ਕਤਲ/ ਕੁੜੀ ਦੀ ਮਦਦ ਕਰਨ ਦੀ ਰੰਜ਼ਿਸ਼ ਤਹਿਤ ਅੰਜ਼ਾਮ ਦਿੱਤੀ ਵਾਰਦਾਤ By admin - June 3, 2026 0 1 Facebook Twitter Pinterest WhatsApp ਪਟਿਆਲਾ ਨੇ ਈ-ਰਿਕਸ਼ਾ ਚਾਲਕ ਦੀ ਹੱਤਿਆ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਕ ਫਰਾਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਰਾਜਪੁਰਾ ਦੇ ਪਿੰਡ ਚੌਰਾਂ ਨੇੜੇ ਮੁਲਜਮਾਂ ਨੇ ਈ-ਰਿਕਸ਼ਾ ਚਾਲਕ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਕਤਲ ਈ-ਰਿਕਸ਼ਾ ਚਾਲਕ ਅਭਿਸ਼ੇਕ ਮਲਿਕ ਵੱਲੋਂ ਇਕ ਨੌਜਵਾਨ ਲੜਕੀ ਦੀ ਮਦਦ ਕਰਨ ਦੀ ਰੰਜ਼ਿਸ਼ ਤਹਿਤ ਕੀਤਾ ਗਿਆ ਸੀ। ਪੁਲਿਸ ਨੇ ਗੁਰਸੇਵਕ ਸਿੰਘ, ਰਾਜਵਿੰਦਰ ਤੇ ਮਨੋਜ ਨਾਮ ਦੇ ਤਿੰਨ ਮੁਲਜਮਾਂ ਨੂੰ ਕਾਬੂ ਕਰ ਕੇ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 28 ਮਈ ਦੀ ਰਾਤ ਮੇਹਰ ਸਿੰਘ ਕਾਲੋਨੀ ਵਾਸੀ 29 ਸਾਲਾ ਈ-ਰਿਕਸ਼ਾ ਚਾਲਕ ਅਭਿਸ਼ੇਕ ਮਲਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਅਨੁਸਾਰ ਹੱਤਿਆ ਤੋਂ ਬਾਅਦ ਮੁਲਜ਼ਮ ਵੱਖ-ਵੱਖ ਥਾਵਾਂ ‘ਤੇ ਲੁਕਦੇ ਫਿਰ ਰਹੇ ਸਨ। ਜਾਂਚ ਦੌਰਾਨ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ। ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਹਿਮਾਂਸ਼ੂ ਮਲਿਕ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਕੇਸ ਵਿੱਚ ਸਾਹਮਣੇ ਆਇਆ ਕਿ ਕੁਝ ਸਮਾਂ ਪਹਿਲਾਂ ਅਭਿਸ਼ੇਕ ਨੇ ਇੱਕ ਨੌਜਵਾਨ ਕੁੜੀ ਨੂੰ ਆਪਣੇ ਘਰ ਵਿੱਚ ਪਨਾਹ ਦਿੱਤੀ ਸੀ। ਇਸ ਗੱਲ ਨੂੰ ਲੈ ਕੇ ਮੁਲਜਮ ਉਸ ਨਾਲ ਰੰਜਿਸ਼ ਰੱਖਦੇ ਸਨ, ਜਿਸ ਦੇ ਚਲਦਿਆਂ ਆਪਣੇ ਸਾਥੀਆਂ ਨਾਲ ਮਿਲ ਕੇ ਹੱਤਿਆ ਦੀ ਸਾਜ਼ਿਸ਼ ਰਚੀ ਗਈ। ਪੁਲਿਸ ਵੱਲੋਂ ਫਰਾਰ ਚੌਥੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।