ਪੰਜਾਬ ਹੁਸ਼ਿਆਰਪੁਰ ’ਚ ਟਰੱਕ ਦੇ ਕੁਚਲਣ ਨਾਲ ਦੋ ਔਰਤਾਂ ਦੀ ਮੌਤ/ ਐਕਟਿਵਾ ਸਮੇਤ ਦੂਰ ਤਕ ਘਸੀਟ ਕੇ ਲੈ ਗਿਆ ਟਰੱਕ/ ਡਰਾਈਵਰ ਦੇ ਨਸ਼ੇ ’ਚ ਹੋਣ ਦਾ ਸ਼ੱਕ, ਪੁਲਿਸ ਕਰ ਰਹੀ ਜਾਂਚ By admin - June 3, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਵਾਪਰੇ ਦਰਦਨਾਕ ਹਾਦਸੇ ਵਿਚ ਦੋ ਔਰਤਾਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਅਤੇ ਕਰਮਜੀਤ ਕੌਰ ਵਜੋਂ ਹੋਈ ਹੈ ਜੋ ਮੁਕੇਰੀਆਂ ਦੇ ਪਿੰਡ ਪੰਡੋਰੀ ਦੀਆਂ ਰਹਿਣ ਵਾਲੀਆਂ ਸਨ। ਰਿਪੋਰਟਾਂ ਅਨੁਸਾਰ ਉਹ ਅੱਜ ਮੁਕੇਰੀਆਂ ਵਿੱਚ ਕੰਮ ਲਈ ਘਰੋਂ ਨਿਕਲੀਆਂ ਸਨ ਕਿ ਮੁਕੇਰੀਆਂ ਦੇ ਐਸਪੀਐਨ ਕਾਲਜ ਨੇੜੇ ਉਨ੍ਹਾਂ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਸਕੂਟਰ ਨੂੰ ਕਈ ਮੀਟਰ ਤੱਕ ਘਸੀਟਦਾ ਲੈ ਗਿਆ, ਜਿਸ ਕਾਰਨ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੀ ਨੇ ਹਸਪਤਾਲ ਪਹੁੰਚਣ ‘ਤੇ ਦਮ ਤੋੜ ਦਿੱਤਾ। ਲੋਕਾਂ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਇੱਕ ਔਰਤ ਨੂੰ ਟਰੱਕ ਹੇਠੋਂ ਬਾਹਰ ਕੱਢਿਆ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ।