ਪੰਜਾਬ ਹੁਸ਼ਿਆਰਪੁਰ ’ਚ ਕਰਿਆਨੇ ਦੀ ਦੁਕਾਨ ਨੂੰ ਅੱਗ/ ਦੁਕਾਨ ਮਾਲਕ ਝੁਲਸਿਆ, ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਦ ਪਾਇਆ ਕਾਬੂ By admin - June 4, 2026 0 1 Facebook Twitter Pinterest WhatsApp ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਬੇਲਾ ਸਰਿਆਣਾ ਪਿੰਡ ਵਿੱਚ ਇੱਕ ਕਰਿਆਨੇ ਦੀ ਦੁਕਾਨ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਦੇ ਅੰਦਰ ਰੱਖਿਆ ਗੈਸ ਸਿਲੰਡਰ ਫਟ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਦੁਕਾਨ ਦੀ ਛੱਤ ਟੁੱਟ ਗਈ। ਹਾਦਸੇ ਵਿਚ ਦੁਕਾਨ ਮਾਲਕ ਚੰਨਣ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਸਵੇਰੇ 9 ਵਜੇ ਦੇ ਕਰੀਬ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅਚਾਨਕ ਦੁਕਾਨ ਅੰਦਰ ਅੱਗ ਲੱਗ ਗਈ। ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਸਮੇਂ ਚੰਨਣ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ। ਅੱਗ ਤੇਜ਼ੀ ਨਾਲ ਫੈਲ ਗਈ ਅਤੇ ਅੰਦਰ ਰੱਖਿਆ ਗੈਸ ਸਿਲੰਡਰ ਫਟ ਗਿਆ, ਜਿਸਦੀ ਆਵਾਜ਼ ਪੂਰੇ ਪਿੰਡ ਵਿੱਚ ਸੁਣਾਈ ਦਿੱਤੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਗ ਵਿੱਚ 16 ਲੱਖ ਰੁਪਏ ਤੋਂ ਵੱਧ ਦਾ ਸਾਮਾਨ ਸੜ ਗਿਆ, ਨਾਲ ਹੀ ਅੰਦਰ ਰੱਖਿਆ 50,000 ਰੁਪਏ ਵੀ ਸੜ ਗਏ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਭ ਕੁਝ ਅੱਗ ਵਿੱਚ ਸੜ ਗਿਆ; ਦੁਕਾਨ ਉਨ੍ਹਾਂ ਦੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਸਾਧਨ ਸੀ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮਦਦ ਅਪੀਲ ਕੀਤੀ ਹੈ।