ਪਟਿਆਲਾ ’ਚ ਸਿਹਤ ਮੰਤਰੀ ਨੇ ਸ਼ੁਰੂ ਕਰਵਾਏ ਵਿਕਾਸ ਕੰਮ/ ਵੱਖ ਵੱਖ ਥਾਈਂ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ/ ਬੇਰੁਜ਼ਗਾਰਾਂ ਨੂੰ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ

0
9

ਸਿਹਤ ਮੰਤਰੀ ਅੱਜ ਪਟਿਆਲਾ ਦੇ ਐਸਐਸਟੀ ਨਗਰ ਤੇ ਛੋਟੀ ਮਸਜਿਦ ਇਲਾਕੇ ਦਾ ਦੌਰਾ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕਰੋੜਾਂ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮ ਸ਼ੁਰੂ ਕਰਵਾਏ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਪੀਣ ਵਾਲੇ ਪਾਣੀ, ਵਾਟਰ ਸਪਲਾਈ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਇਲਾਕੇ ਵਿੱਚ ਵਾਟਰ ਸਪਲਾਈ ਲਾਈਨਾਂ ਦੀ ਮੁਰੰਮਤ ਅਤੇ ਨਵੀਨੀਕਰਨ ਸਮੇਤ ਕਈ ਮਹੱਤਵਪੂਰਨ ਕੰਮ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਕਰੀਬ 2 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ, ਪਾਰਕਾਂ ਅਤੇ ਹੋਰ ਰੱਖ-ਰਖਾਵ ਦੇ ਕੰਮ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਸੈਂਟਰ ਦੀ ਵੀ ਵਿਆਪਕ ਮੁਰੰਮਤ ਕੀਤੀ ਜਾ ਰਹੀ ਹੈ ਤਾਂ ਜੋ ਇਲਾਕਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਬਿਹਤਰ ਰੁਜ਼ਗਾਰ ਸੁਰੱਖਿਆ ਅਤੇ ਸਰਕਾਰੀ ਸਹੂਲਤਾਂ ਦੇਣ ਲਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਕਰਮਚਾਰੀਆਂ ਨੂੰ ਈਪੀਐਫ, ਈਐਸਆਈ ਅਤੇ ਹੋਰ ਸਮਾਜਿਕ ਸੁਰੱਖਿਆ ਲਾਭ ਯਕੀਨੀ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਭਰਤੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਕੋਵਿਡ-19 ਦੌਰਾਨ ਸੇਵਾਵਾਂ ਨਿਭਾਉਣ ਵਾਲੇ ਉਮੀਦਵਾਰਾਂ ਨੂੰ ਵਾਧੂ ਵੇਟੇਜ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਆਊਟਸੋਰਸ ਅਸਾਮੀਆਂ ਵਿੱਚ ਵੀ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਤਜਰਬੇ ਦਾ ਲਾਭ ਸਿਹਤ ਪ੍ਰਣਾਲੀ ਨੂੰ ਮਿਲ ਸਕੇ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਪਲਬਧ ਰੁਜ਼ਗਾਰ ਮੌਕਿਆਂ ਦਾ ਲਾਭ ਉਠਾਉਣ, ਤਜਰਬਾ ਹਾਸਲ ਕਰਨ ਅਤੇ ਆਪਣੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ ਲਈ ਅੱਗੇ ਆਉਣ।

LEAVE A REPLY

Please enter your comment!
Please enter your name here