ਮੋਗਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ/ 120 ਗ੍ਰਾਮ ਹੈਰੋਇਨ ਸਮੇਤ 4 ਦੋਸ਼ੀ ਕਾਬੂ/ 2 ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ

0
1

ਮੋਗਾ ਪੁਲਿਸ ਨੂੰ ਨਸ਼ਾ ਤਸਕਰਾਂ ਅਤੇ ਚੋਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ। ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਕਰਕੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 120 ਗ੍ਰਾਮ ਹੈਰੋਇਨ ਅਤੇ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪ੍ਰਗਟ ਸਿੰਘ ਤੇ ਸੁਖਪ੍ਰੀਤ ਸਿੰਘ ਨਾਮ ਦੇ ਮੁਲਜਮਾਂ ਤੋਂ 2 ਚੋਰੀਸ਼ੁਦਾ ਮੋਟਰ ਸਾਇਕਲ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਦੂਜੀ ਕਾਰਵਾਈ ਦੌਰਾਨ ਪੁਲਿਸ ਨੇ ਜਸਨਦੀਪ ਸਿੰਘ ਤੇ ਮਨਪ੍ਰੀਤ ਸਿੰਘ ਉਰਫ ਮਨੀ ਨਾਮ ਦੇ ਮੁਲਜ਼ਮਾਂ ਨੂੰ 120 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੇ ਪਹਿਲੀ ਕਾਰਵਾਈ ਦੌਰਾਨ ਪਰਗਟ ਸਿੰਘ ਉਰਫ਼ ਦੀਪੀ ਅਤੇ ਸੁਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ। ਉੱਥੇ ਹੀ ਦੂਜੀ ਕਾਰਵਾਈ ਦੌਰਾਨ ਜਸਨਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਚਾਰਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

LEAVE A REPLY

Please enter your comment!
Please enter your name here