ਪੰਜਾਬ ਡੇਰਾ ਬਾਬਾ ਨਾਨਕ ’ਚ ਫਿਰ ਚੱਲੀਆਂ ਗੋਲੀਆਂ/ ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ ’ਤੇ ਕੀਤਾ ਹਮਲਾ/ ਅਣਪਛਾਤੇ ਮੋਟਰ ਸਾਈਕਲ ਗੋਲੀਆਂ ਚਲਾ ਕੇ ਫਰਾਰ By admin - June 4, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਇਲਾਕੇ ਅੰਦਰ ਗੋਲੀਬਾਰੀ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਘਟਨਾ ਵਿਚ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਭਾਜਪਾ ਆਗੂ ਵਿਜੇ ਸੋਨੀ ਕੋਟਲੀ ਸੂਰਤ ਮੱਲੀ ਤੋਂ ਕਾਰ ਰਾਹੀਂ ਆਪਣੇ ਘਰ ਜਾ ਰਹੇ ਸਨ ਕਿ ਰਸਤੇ ਵਿਚ ਮੋਟਰ ਸਾਇਕਲ ਸਵਾਰਾਂ ਨੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੇ ਸੋਨੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਉਹ ਆਪਣੇ ਪੈਟਰੋਲ ਪੰਪ ਕੋਟਲੀ ਸੂਰਤ ਮੱਲੀ ਤੋਂ ਆਪਣੀ ਕਾਰ ‘ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸੇ ਦੌਰਾਨ ਉਸ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਉਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਘਟਨਾ ਪੈਟਰੋਲ ਪੰਪ ਤੇ ਲੱਗੇ ਸ਼ੀਸ਼ੀ ਟੀਵੀ ਕੈਮਰਿਆਂ ਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਦੇ ਐਸਐਚਓ ਗੁਰਦਰਸ਼ਨ ਸਿੰਘ ਕੰਗ ਨੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।