ਫਤਹਿਗੜ੍ਹ ਸਾਹਿਬ ਪਹੁੰਚੇ ਖਜਾਨਾ ਮੰਤਰੀ ਚੀਮਾ/ ਤਿੰਨੋਂ ਹਲਕਿਆਂ ਨੂੰ 25-25 ਲੱਖ ਦੇਣ ਦਾ ਐਲਾਨ/ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਵਿਧਾਇਕਾਂ ਨੂੰ ਸੌਂਪੀ ਗਈ ਰਾਸ਼ੀ

0
1

ਖਜਾਨਾ ਮੰਤਰੀ ਹਰਪਾਲ ਚੀਮਾ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਤਿੰਨ ਹਲਕਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਘਟਨਾ ਮੰਤਰੀ ਨੇ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ ਨੂੰ 25-25 ਲੱਖ ਦੇਣ ਦਾ ਐਲਾਨ ਕੀਤਾ ਹੈ। ਅੱਜ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਦੇ ਅਹੁਦਾ ਸੰਭਾਲਣ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਖਜਾਨਾ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸਦ ਵੱਲੋਂ ਜਿਲ੍ਹਾ ਦੇ ਤਿੰਨਾਂ ਹਲਕਿਆਂ ਨੂੰ 25-25 ਲੱਖ ਦਿੱਤੇ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਮੁੜ ਕਾਂਗਰਸ ਵਿੱਚ ਜਾਣ ਦੀ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਈ ਅਜਿਹੇ ਘਰਾਣੇ ਹਨ ਜੋ ਹਰ ਵੇਲੇ ਸੱਤਾ ਵਿੱਚ ਰਹਿਣਾ ਚਾਹੁੰਦੇ ਹਨ ਪਰ ਆਮ ਆਦਮੀ ਪਾਰਟੀ ਦੇ ਵਿੱਚ ਆਮ ਘਰਾਂ ਦੇ ਬੱਚੇ ਰਾਜਨੀਤੀ ਦੇ ਵਿੱਚ ਹਨ ਅਤੇ ਆਮ ਆਦਮੀ ਪਾਰਟੀ ਅਜਿਹੇ ਇੱਕੋ ਇੱਕ ਪਾਰਟੀ ਹੈ ਜੋ ਆਮ ਘਰਾਂ ਦੇ ਬੱਚਿਆਂ ਨੂੰ ਮਾਨ ਸਨਮਾਨ ਦਿੰਦੀ ਹੈ। ਚੀਮਾ ਨੇ ਹੜਤਾਲ ਤੇ ਗਏ ਮੁਲਾਜ਼ਮਾਂ ਨੂੰ ਵੀ ਮੁੜ ਕੰਮ ਤੇ ਆਉਂਦੀ ਅਪੀਲ ਕੀਤੀ। ਆਪਣਾ ਅਹੁਦਾ ਸਾਂਭਣ ਤੋਂ ਬਾਅਦ ਜਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਨਾ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹਨ ਜਿਸ ਕਾਰਨ ਉਹਨਾਂ ਨੂੰ ਇਹ ਵੱਡੀ ਜਿੰਮੇਵਾਰੀ ਮਿਲੀ ਹੈ ਅਤੇ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।

 

LEAVE A REPLY

Please enter your comment!
Please enter your name here