ਜਲੰਧਰ ’ਚ ਵਿਆਹੁਤਾ ਦੀ ਸ਼ੱਕੀ ਹਾਲਤ ’ਚ ਮੌਤ/ ਪਰਿਵਾਰ ਨੇ ਸਹੁਰਿਆਂ ‘ਤੇ ਲਾਏ ਕਤਲ ਦੇ ਇਲਜ਼ਾਮ/ ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ, ਪੁਲਿਸ ਕਰ ਰਹੀ ਜਾਂਚ

0
1

ਜਲੰਧਰ ਦੇ ਅਵਤਾਰ ਨਗਰ ਵਿਖੇ ਇਕ 29 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਤਾਂ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।  ਮ੍ਰਿਤਕਾ ਦੀ ਪਛਾਣ ਨੀਤੂ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਸਹੁਰਿਆਂ ‘ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਨੀਤੂ ਨੇ ਲਗਭਗ ਡੇਢ ਸਾਲ ਪਹਿਲਾਂ ਅਵਤਾਰ ਨਗਰ ਦੇ ਰਹਿਣ ਵਾਲੇ ਮਨੀ ਨਾਮਕ ਨੌਜਵਾਨ ਨਾਲ ਵਿਆਹ ਕੀਤਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਨੀਤੂ ਦੀ ਮੌਤ ਬੁੱਧਵਾਰ ਨੂੰ ਸ਼ੱਕੀ ਹਾਲਾਤਾਂ ਵਿੱਚ ਹੋਈ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਰਿਵਾਰ ਦੇ ਅਨੁਸਾਰ ਨੀਤੂ ਨੂੰ ਇਲਾਜ ਲਈ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਸਹੁਰੇ ਪਰਿਵਾਰ ਦੇ ਸਾਰੇ ਮੈਂਬਰ ਘਰੋਂ ਚਲੇ ਗਏ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਨੀਤੂ ਦੀ ਗਰਦਨ ‘ਤੇ ਕੁਝ ਨਿਸ਼ਾਨ ਮਿਲੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਉਸਦੀ ਹੱਤਿਆ ਕੀਤੀ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਾਂਚ ਅਤੇ ਬਿਆਨਾਂ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here