ਐਡਵੋਕੇਟ ਬਾਠ ਦੇ ਹੱਕ ’ਚ ਡਟਿਆ ਅਕਾਲੀ ਦਲ/ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਨੇ ਚੁੱਕੇ ਸਵਾਲ/ ਪੁਲਿਸ ਨੂੰ ਝੂਠਾ ਕੇਸ ਰੱਦ ਕਰਨ ਦੀ ਕੀਤੀ ਮੰਗ

0
2

ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਦੇ ਹੱਕ ਵਿਚ ਡੱਟ ਕੇ ਖੜ੍ਹਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰਾ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਐਡਵੋਕੇਟ ਬਿਕਰਮਜੀਤ  ਸਿੰਘ ਬਾਠ ਉਤੇ ਬੇਬੁਨਿਆਦ ਤੇ ਝੂਠੇ ਇਲਜ਼ਾਮਾਂ ਤਹਿਤ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਬਾਠ ਉੱਥੇ ਆਪਣੇ ਕਲਾਇਟ ਦੀ ਮਦਦ ਕਰਨ ਦੀ ਹੈਸੀਅਤ ਨਾਲ ਗਏ ਸਨ ਪਰ ਪੁਲਿਸ ਨੇ ਉਨ੍ਹਾਂ ਖਿਲਾਫ ਹੀ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਪੇਸ਼ੇਵਰ ਸੰਜਮ ਦਿਖਾਉਣਾ ਚਾਹੀਦਾ ਹੈ ਅਤੇ ਅਦਾਲਤ ਵੱਲੋਂ ਕੇਸ ਰੱਦ ਕਰਨ ਤੋਂ ਪਹਿਲਾਂ ਹੀ ਐਫਆਈਆਰ ਵਾਪਸ ਲੈ ਲਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here