ਕਾਦੀਆਂ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਈਟੀਓ/ ਆਪ ਉਮੀਦਵਾਰਾਂ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ/ ਸਰਕਾਰ ਦੇ ਕੰਮਾਂ ਦੇ ਆਧਾਰ ’ਤੇ ਮੰਗੀਆਂ ਵੋਟਾਂ

0
1

 

ਨਗਰ ਕੌਂਸਲ ਕਾਦੀਆਂ ਦਾ ਚੋਣ ਅਖਾੜਾ ਪੂਰੀ ਤਰ੍ਹਾਂ ਨਾਲ ਭੱਖ ਗਿਆ ਹੈ। ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਜਮਾਵੜਾ ਕਾਦੀਆਂ ਵਿੱਖੇ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੇ ਚਲਦੇ ਅੱਜ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ  ਵਿਸ਼ੇਸ਼ ਤੋਰ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਹੌਂਸਲਾ ਵਧਾਉਣ ਲਈ ਕਾਦੀਆਂ ਪਹੁੰਚੇ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਇਹ ਚੋਣਾਂ ਨਿਰਪੱਖ ਹੋਣਗੀਆਂ ਅਤੇ ਅਸੀਂ ਸਰਕਾਰ ਕੰਮਾਂ ਨੂੰ ਲੈ ਕੇ ਲੋਕਾਂ ਕੋਲ ਜਾ ਰਹੇ ਹਾਂ।
ਉਹਨਾਂ ਵੋਟਰਾਂ ਤੋਂ ਅਪੀਲ ਕੀਤੀ ਕਿ ਲੋਕ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਨੂੰ ਮੁੱਖ ਰੱਖਦੇ ਹੋਏ ਵੋਟ ਦੇਣ ਤਾਂ ਜੋ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਹੋ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਸੇ ਨਾਲ ਧੱਕਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਕਿਸੇ ਵੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਰੱਦ ਨਹੀ ਹੋਏ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਵੀ ਹਾਜਰ ਸਨ।

LEAVE A REPLY

Please enter your comment!
Please enter your name here