ਫਰੀਦਕੋਟ ਪੁਲਿਸ ਹੱਥੇ ਚੜ੍ਹਿਆ ਮੋਟਰ ਚੋਰ ਗਰੋਹ/ ਖੇਤਾਂ ’ਚੋਂ ਚੋਰੀ ਕਰਦੇ ਸੀ ਮੋਟਰਾਂ ਟਰਾਂਸਫਾਰਮਰ ਦਾ ਤੇਲ/ ਔਜ਼ਾਰ ਤੇ ਸਾਮਾਨ ਬਰਾਮਦ, ਕਈ ਘਟਨਾਵਾਂ ਹੱਲ ਹੋਣ ਦਾ ਦਾਅਵਾ

0
1

ਫਰੀਦਕੋਟ ਪੁਲਿਸ ਨੇ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰਾਂ ਤੇ ਟਰਾਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕਬਜੇ ਵਿਚੋਂ ਚੋਰੀ ਕਰਨ ਲਈ ਵਰਤੇ ਜਾਣ ਵਾਲੇ ਔਜਾਰ ਅਤੇ ਕੁੱਝ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਕਿਸਾਨਾਂ ਵੱਲੋਂ ਪੋਸਟਰ ਵਾਇਰਲ ਕਰਨ ਤੋਂ ਬਾਅਦ ਕੀਤੀ ਹੈ, ਜਿਸ ਵਿਚ ਚੋਰਾਂ ਨੂੰ ਚੋਰੀਆਂ ਨਾ ਕਰਨ ਦੀ ਸੂਰਤ ਵਿਚ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਹਨਾਂ ਵੱਲੋਂ ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਫੜੇ ਗਏ ਮੁਲਜਮਾਂ ਨੇ ਕਈ ਘਟਨਾਵਾਂ ਵਿਚ ਸ਼ਮੂਲੀਅਤ ਕਬੂਲੀ ਹੈ ਅਤੇ ਇਨ੍ਹਾਂ ਖਿਲਾਫ ਲੁੱਟਖੋਹ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ।
ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ਤੇ ਇੱਕ ਪੋਸਟਰ ਕਾਫੀ ਵਾਇਰਲ ਹੋਇਆ ਸੀ ਜਿਸ ਵਿੱਚ ਦੁਖੀ ਹੋਏ ਕਿਸਾਨਾਂ ਨੇ ਆਪਣੇ ਖੇਤਾਂ ਵਿੱਚੋਂ ਚੋਰੀ ਹੋ ਰਹੀਆਂ ਪਾਣੀ ਦੀਆਂ ਮੋਟਰਾਂ ਨੂੰ ਲੈ ਕੇ ਸਿੱਧੇ ਚੋਰਾਂ ਨੂੰ ਹੀ ਅਪੀਲ ਕੀਤੀ ਸੀ ਕਿ ਉਹ ਆਪਣਾ QR code ਦੇ ਦੇਣ ਅਸੀਂ ਉਹਨਾਂ ਦੇ ਖਾਤਿਆਂ ਵਿੱਚ ਪੈਸੇ ਪਵਾ ਦੇਵਾਂਗੇ ਪਰ ਸਾਡੇ ਖੇਤਾਂ ਵਿੱਚੋਂ ਮੋਟਰਾਂ ਨਾ ਚੋਰੀ ਕਰਨ । ਇਸ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਪੁਲਿਸ ਹਰਕਤ ਵਿੱਚ ਆਈ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਉਹਨਾਂ ਵੱਲੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਫਰੀਦਕੋਟ ਦੇ ਨਜ਼ਦੀਕੀ ਪਿੰਡਾਂ ਵਿੱਚ ਖੇਤਾਂ ਵਿੱਚ ਲੱਗੀਆਂ ਪਾਣੀ ਦੀਆਂ ਮੋਟਰਾਂ ਚੋਰੀ ਕਰਨ ਦੇ ਆਦੀ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਹਨਾਂ ਵੱਲੋਂ ਗੁਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨਾਮ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਿਨਾਂ ਕੋਲੋਂ ਮੋਟਰਾਂ ਚੋਰੀ ਕਰਨ ਵਾਲੇ ਔਜਾਰ ਅਤੇ ਕੁਝ ਕੇਬਲਾਂ ਅਤੇ ਕੁਝ ਮੋਟਰਾਂ ਦਾ ਸਮਾਨ ਬਰਾਮਦ ਕੀਤਾ ਗਿਆ। ਉਹਨਾਂ ਦੱਸਿਆ ਕਿ ਇਹਨਾਂ ਚੋਰਾਂ ਵੱਲੋਂ ਗੋਲੇਵਾਲਾ,ਪਿਪਲੀ , ਪੱਖੀ ਅਤੇ ਨਜ਼ਦੀਕੀ ਪਿੰਡਾਂ ਵਿੱਚ ਕਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਹਨਾਂ ਦੇ ਖਿਲਾਫ ਲੁੱਟਖੋਹ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਹੁਣ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਲਿਆ ਹੈ ਤੇ ਰਿਮਾਂਡ ਦੌਰਾਨ ਇਹਨਾਂ ਤੋਂ ਹੋਰ ਪੁੱਛਕਿਛ ਕੀਤੀ ਜਾਵੇਗੀ ਕਿ ਇਹਨਾਂ ਵੱਲੋਂ ਕਿਹੜੀਆਂ ਕਿਹੜੀਆਂ ਚੋਰੀਆਂ ਨੂੰ ਅੰਜਾਮ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here