ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਮਿਲਿਆ ਨਵਾਂ ਚੇਅਰਮੈਨ/ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸੰਭਾਲਿਆ ਅਹੁਦਾ/ ਮੁੱਖ ਮੰਤਰੀ ਦੀ ਮਾਤਾ ਤੇ ਕੈਬਨਿਟ ਮੰਤਰੀ ਖੁੱਡੀਆਂ ਰਹੇ ਮੌਜੂਦ

0
1

 

ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਚੇਅਰਮੈਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਅਤੇ ਕੈਬਨਟ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਦੱਸਣਯੋਗ ਹੈ ਕਿ ਰਣਧੀਰ ਸਿੰਘ ਧੀਰਾ ਖੁੱਡੀਆ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਹਨ ਅਤੇ ਉਹ ਕਾਫ਼ੀ ਸਮੇਂ ਤੋਂ ਹਲਕਾ ਲੰਬੀ ’ਚ ਸਿਆਸੀ ਤੌਰ ’ਤੇ ਸਰਗਰਮ ਰਹੇ ਹਨ।

LEAVE A REPLY

Please enter your comment!
Please enter your name here