ਪੰਜਾਬ ਸਵਰਨ ਸਿੰਘ ਭੰਗੂ ਦੀ ਹੋਈ ਅੰਤਮ ਵਿਦਾਈ/ ਖੋਜ ਕਾਰਜਾਂ ਲਈ ਪੀਜੀਆਈ ਨੂੰ ਭੇਂਟ ਕੀਤਾ ਸਰੀਰ/ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ By admin - June 6, 2026 0 1 Facebook Twitter Pinterest WhatsApp ਪੰਜਾਬੀ ਫ਼ਿਲਮਾਂ ਦੀ ਸੀਨੀਅਰ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ, ਸੀਨੀਅਰ ਪੱਤਰਕਾਰ, ਸਮਾਜ ਸੇਵੀ ਅਤੇ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦੇ ਦੇਹਾਂਤ ਤੋਂ ਬਾਅਦ ਅੱਜ ਉਨ੍ਹਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ ਕਾਰਜਾਂ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਭੇਂਟ ਕਰਨ ਲਈ ਸ੍ਰੀ ਚਮਕੌਰ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਬੱਸੀ ਗੁੱਜਰਾਂ ਵਿਖੇ ਸਕੂਲ ਵਿੱਚ ਲੋਕਾਂ ਦਾ ਵੱਡਾ ਇਕੱਠ ਹੋਇਆ, ਜਿਸ ਦੌਰਾਨ ਸਵਰਨ ਸਿੰਘ ਭੰਗੂ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਅਤੇ ਸੈਂਕੜੇ ਨਮ ਅੱਖਾਂ ਨੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸਵਰਨ ਸਿੰਘ ਭੰਗੂ ਦੇ ਸਪੁੱਤਰ ਅਮਰਬੀਰ ਸਿੰਘ ਬਾਗੀ ਨੇ ਸੰਬੋਧਨ ਕਰਦਿਆਂ ਆਪਣੇ ਪਿਤਾ ਦੇ ਜੀਵਨ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਸਮਾਜ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇ ਅਤੇ ਉਨ੍ਹਾਂ ਦੇ ਜੀਵਨ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਇਸ ਦੌਰਾਨ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਸੰਗੀਤ ਜਗਤ ਨਾਲ ਜੁੜੀਆਂ ਕਈ ਨਾਮਵਰ ਹਸਤੀਆਂ ਵੀ ਉੱਥੇ ਪਹੁੰਚੀਆਂ, ਜਿਨ੍ਹਾਂ ਨੇ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਅਤੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ੋਕ ਪ੍ਰਗਟ ਕੀਤਾ।