ਫਤਹਿਗੜ੍ਹ ਸਾਹਿਬ ’ਚ ਅਕਾਲੀ ਦਲ ਨੂੰ ਹੁਲਾਰਾ/ ਆਪ ਤੇ ਕਾਂਗਰਸ ਦੇ ਆਗੂ ਪਾਰਟੀ ’ਚ ਸ਼ਾਮਲ/ ਅਕਾਲੀ ਆਗੂ ਬਲਜੀਤ ਸਿੰਘ ਭੁੱਟਾ ਨੇ ਕੀਤਾ ਸਵਾਗਤ

0
1

ਫਤਹਿਗੜ੍ਹ ਸਾਹਿਬ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂ ਨਾਹਰ ਸਿੰਘ ਅਤੇ ਕਾਂਗਰਸੀ ਆਗੂ ਜੱਸੀ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਲੋਕ ਦੂਜੀਆਂ ਪਾਰਟੀਆਂ ਤੰਗ ਆ ਕੇ ਅਕਾਲੀ ਦਲ ਵੱਲ ਉਮੀਦ ਦੀ ਨਿੱਘਾ ਨਾਲ ਵੇਖ ਰਹੇ ਹਨ।
ਉਨ੍ਹਾਂ ਕਿਹਾ ਕਿ ਨਾਹਰ ਸਿੰਘ ਤੇ ਜੱਸੀ ਵਰਗੇ ਮਿਹਨਤੀ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਪਿੰਡ ਖਰੋੜੇ ਤੇ ਆਸ-ਪਾਸ ਦੇ ਖੇਤਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ਼ ਬਹੁਤ ਉੱਚਾ ਹੋਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਹਰ ਇੱਕ ਵਰਕਰ ਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਦੂਜੇ ਪਾਸੇ, ਅਕਾਲੀ ਦਲ ਵਿੱਚ ਸ਼ਾਮਿਲ ਹੋਣ ਉਪਰੰਤ ਨਾਹਰ ਸਿੰਘ ਅਤੇ ਜੱਸੀ ਨੇ ਸਾਂਝੇ ਤੌਰ ‘ਤੇ ਕਿਹਾ ਕਿ ਉਹ ਮੌਜੂਦਾ ਸਰਕਾਰ ਅਤੇ ਵਿਰੋਧੀ ਧਿਰਾਂ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਸਲ ਵਿਕਾਸ ਅਤੇ ਭਾਈਚਾਰਕ ਸਾਂਝ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਹੀ ਸੁਰੱਖਿਅਤ ਹੈ।

LEAVE A REPLY

Please enter your comment!
Please enter your name here