ਮੌੜ ਮੰਡੀ ’ਚ ਕਾਂਗਰਸ ਦਾ ਅਰਥੀ ਫੂਕ ਮੁਜਾਹਰਾ/ ਵਰਕਰਾਂ ਤੇ ਦਰਜ ਮਾਮਲੇ ਵਾਪਸ ਲੈਣ ਦੀ ਮੰਗ/ ਮੁਲਾਜ਼ਮਾਂ ਤੇ ਲਾਠੀਚਾਰਜ ਦੀ ਸਖਤ ਨਿੰਦਾ

0
1

ਬਠਿੰਡਾ ਦੇ ਮੋੜ ਮੰਡੀ ਵਿਖੇ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਕਾਂਗਰਸ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਗੋਰਾ ਦੀ ਅਗਵਾਈ ਵਿਚ ਇਕੱਤਰ ਹੋਣ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੁਕ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਰਕਰਾਂ ਨੇ ਪਟਿਆਲਾ ਵਿੱਚ ਲਾਈਨਮੈਨਾਂ ਤੇ ਹੋਏ ਲਾਠੀਚਾਰਜ ਅਤੇ ਹੋਰ ਵਧੀਕੀਆਂ ਦੀ ਸਖਤ ਨਿੰਦਾ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਹੱਕ ਮੰਗਦੇ ਲੋਕਾਂ ਨੂੰ ਬੇਰਹਿਮੀ ਨਾਲ ਕੁੱਟ ਰਹੀ ਹੈ। ਇਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਾਂਗਰਸੀ ਵਰਕਰਾਂ ਖਿਲਾਫ ਦਰਜ ਝੂਠੇ ਪਰਚੇ ਰੱਦ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਆਪਣੇ ਸੰਬੋਧਨ ਵਿਚ ਭੁਪਿੰਦਰ ਸਿੰਘ ਗੋਰਾ ਕਿਹਾ ਕਿ ਪਿਛਲੇ ਦਿਨੀਂ ਜਿੱਥੇ ਲਾਈਨਮਾਈਨਾਂ ਤੇ ਹੱਕ ਮੰਗਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਤੇ ਕਿਸ ਤਰ੍ਹਾਂ ਲਾਠੀਚਾਰਜ ਕੀਤਾ ਗਿਆ ਉੱਥੇ ਹੀ ਸਾਡੇ ਨੌਜਵਾਨਾ ਨੂੰ ਕਿਸ ਤਰ੍ਹਾਂ ਜਬਰੀ ਕੁੱਟਿਆ ਗਿਆ ਹੈ ਜਿਸ ਦੀ ਅਸੀਂ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ। ਉਹਨਾਂ ਕਿਹਾ ਕਿ ਮੌੜ ਮੰਡੀ ਵਿੱਚ ਵੀ ਸੀਵਰੇਜ ਅਤੇ ਸੜਕਾਂ ਦਾ ਬੁਰਾ ਹਾਲ ਹੈ ਅਤੇ ਮੌੜ ਮੰਡੀ ਦਾ ਬੱਸ ਸਟੈਂਡ ਬਾਜ਼ਾਰ ਵਿੱਚ ਹੋਣ ਦੀ ਬਜਾਏ ਬਾਹਰ ਲਿਆਂਦਾ ਗਿਆ ਹੈ ਜਿਸ ਤੋਂ ਮੌੜ ਮੰਡੀ ਦੇ ਦੁਕਾਨਦਾਰ ਬਹੁਤ ਪਰੇਸ਼ਾਨ ਹਨ ਤੇ ਉਹ ਆਰਥਿਕ ਤੌਰ ਤੇ ਤੰਗੀ ਚੱਲ ਰਹੇ ਹਨ ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਜੇਕਰ ਮੌੜ ਮੰਡੀ ਦੀਆਂ ਸਮੱਸਿਆਵਾਂ ਨੂੰ ਹੱਲ ਨਾ ਕੀਤਾ ਤਾਂ ਪੰਜਾਬ ਸਰਕਾਰ ਦੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ

LEAVE A REPLY

Please enter your comment!
Please enter your name here