ਪੰਜਾਬ ਗੁਰਦਾਸਪੁਰ ਦੇ ਫਤਹਿਗੜ੍ਹ ਚੂੜੀਆਂ ’ਚ ਚੱਲੀਆਂ ਗੋਲੀਆਂ/ ਰੰਜ਼ਿਸ਼ ਨੂੰ ਲੈ ਕੇ ਘਰ ’ਤੇ ਹਮਲਾ, ਇੱਟਾਂ ਰੋੜਿਆਂ ਦੀ ਬਰਸਾਤ/ ਦਹਿਸ਼ਤ ’ਚ ਲੋਕ, ਪੁਲਿਸ ਦੇ ਆਉਣ ਬਾਅਦ ਹਮਲਾਵਰ ਫਰਾਰ By admin - June 7, 2026 0 1 Facebook Twitter Pinterest WhatsApp ਗੁਰਦਾਸਪੁਰ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਅੰਦਰ ਬੀਤੀ ਦੇਰ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਕੁੱਝ ਹਥਿਆਰਬੰਦ ਲੋਕਾਂ ਨੇ ਇਕ ਘਰ ਉਤੇ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ਉਤੇ ਗੋਲੀਆਂ ਵੀ ਚਲਾਈਆਂ, ਜਿਸ ਤੋਂ ਬਾਅਦ ਦੂਜੀ ਧਿਰ ਨੇ ਵੀ ਇੱਟਾਂ ਰੋੜਿਆਂ ਨਾਲ ਜਵਾਬੀ ਕਾਰਵਾਈ ਕੀਤੀ। ਘਟਨਾ ਤੋਂ ਬਾਅਦ ਦਹਿਸ਼ਤ ਵਿਚ ਆਏ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੇ ਪਹੁੰਚਣ ਤੋਂ ਬਾਅਦ ਹਮਲਾਵਰ ਮੌਕੇ ਤੇ ਫਰਾਰ ਹੋ ਗਏ। ਮੌਕੇ ਤੇ ਪਹੁੰਚੀ ਪੁਲਿਸ ਨੇ ਪੀੜਤ ਪਰਿਵਾਰ ਦੇ ਸਥਾਨਕ ਵਾਸੀਆਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਸਾਜਨ ਕੱਟਾ ਨੇ ਦੱਸਿਆ ਕਿ ਸਾਡੀ ਪੁਰਾਣੀ ਰੰਜਿਸ਼ ਹੈ ਅਤੇ ਮੈਨੂੰ ਪਿਛਲੇ ਕਈ ਦਿਨਾਂ ਤੋਂ ਇਹ ਫੋਨ ਕਰ ਰਹੇ ਸਨ ਪਰ ਮੈਂ ਫੋਨ ਨਹੀਂ ਸੀ ਚੁੱਕ ਰਿਹਾ, ਜਿਸ ਤੋਂ ਬਾਅਦ ਇਨ੍ਹਾਂ ਨੇ ਘਰ ਆ ਕੇ ਹਮਲਾ ਕਰ ਦਿੱਤਾ ਹੈ। ਇਹਨਾਂ ਨੇ ਗੋਲੀ ਚਲਾਈ ਜਿਸ ਤੋਂ ਬਾਅਦ ਅਸੀਂ ਵੀ ਬਚਾਅ ਲਈ ਇੱਟਾਂ ਰੋੜੇ ਚਲਾਏ। ਮੌਕੇ ਤੇ ਪਹੁੰਚੇ ਸਥਾਨਕ ਪੁਲਿਸ ਦੇ ਐਸਐਚਓ ਨੇ ਕਿਹਾ ਕਿ ਝਗੜੇ ਦੀ ਜਾਣਕਾਰੀ ਮਿਲੀ ਸੀ ਇਹਨਾਂ ਤੇ ਕੋਈ ਆਪਣੀ ਪੁਰਾਣੀ ਰੰਜਿਸ਼ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।