ਪੰਜਾਬ ਧੂਰੀ ’ਚ ਹਰਿਆਣਾ ਸੀਐਮ ਸੈਣੀ ਦਾ ਵਿਰੋਧ/ ਆਮ ਆਦਮੀ ਪਾਰਟੀ ਨੇ ਦਿਖਾਏ ਕਾਲੇ ਝੰਡੇ/ ਭਾਜਪਾ ਤੇ ਹਰਿਆਣਾ ਸਰਕਾਰ ਖਿਲਾਫ਼ ਨਾਅਰੇਬਾਜ਼ੀ By admin - June 7, 2026 0 1 Facebook Twitter Pinterest WhatsApp ਸੰਗਰੂਰ ਦੇ ਧੂਰੀ ਸ਼ਹਿਰ ਵਿਚ ਅੱਜ ਇਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖਿਲਾਫ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਸੀਐਮ ਨਾਇਬ ਸਿੰਘ ਸੈਣੀ ਇੱਥੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ, ਜਿਨ੍ਹਾਂ ਦਾ ਆਮ ਆਦਮੀ ਪਾਰਟੀ ਧੂਰੀ ਦੇ ਆਗੂਆਂ ਅਤੇ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾ ਤੇ ਆਗੂਆਂ ਨੇ ਭਾਜਪਾ ਤੇ ਮੁੱਖ ਮੰਤਰੀ ਸੈਣੀ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਆਪ ਆਗੂਆਂ ਨੇ ਕਿਹਾ ਕਿ ਉਹ ਵੱਖ-ਵੱਖ ਜਨਤਕ ਮੁੱਦਿਆਂ ‘ਤੇ ਆਪਣਾ ਵਿਰੋਧ ਦਰਜ ਕਰਵਾ ਰਹੇ ਹਨ ਅਤੇ ਪ੍ਰਦਰਸ਼ਨ ਸ਼ਾਂਤੀਪੂਰਵਕ ਢੰਗ ਨਾਲ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦੀ ਆਮਦ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਵਿਰੋਧ ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਬਲ ਤੈਨਾਤ ਕੀਤੇ ਗਏ ਸਨ। ਮੁੱਖ ਮੰਤਰੀ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਰੈਲੀ ਵਾਲੀ ਥਾਂ ‘ਤੇ ਪਹੁੰਚੇ ਹੋਏ ਸਨ। ‘ਆਪ’ ਦੇ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀਆਂ ਸ਼ਹਿਰ ਅੰਦਰ ਦਿਨ ਭਰ ਰਾਜਨੀਤਿਕ ਗਤੀਵਿਧੀਆਂ ਜਾਰੀ ਰਹੀਆਂ।