ਪੰਜਾਬ ਫਾਜ਼ਿਲਕਾ ’ਚ ਚੋਰ ਫੜਣ ਗਈ ਪੁਲਿਸ ’ਤੇ ਹਮਲਾ/ ਹਮਲੇ ’ਚ ਇਕ ਪੁਲਿਸ ਮੁਲਾਜ਼ਮ ਜ਼ਖਮੀ/ ਪੁਲਿਸ ਨੇ ਦਰਜ ਕੀਤਾ ਮਾਮਲਾ By admin - June 9, 2026 0 1 Facebook Twitter Pinterest WhatsApp ਫਾਜ਼ਿਲਕਾ ਵਿੱਚ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਦੌਰਾਨ ਪੁਲਿਸ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ, ਜਿਸ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਪੁਲਿਸ ਮੁਲਾਜਮ ਦੇ ਸਿਰ ਵਿਚ ਸੱਟ ਲੱਗੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਦੇ ਦੱਸਣ ਮੁਤਾਬਕ ਬੀਤੀ ਰਾਤ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ‘ਚ ਟਰਾਂਸਫਾਰਮਰ ਤੇਲ ਚੋਰੀ ਵਰਗੀ ਘਟਨਾ ਨੂੰ ਕੁੱਝ ਲੋਕ ਅੰਜਾਮ ਦੇਣ ਦੀ ਫ਼ਿਰਾਕ ‘ਚ ਹਨ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ‘ਤੇ ਇਕ ਕਾਰ ‘ਚ ਸਵਾਰ ਲੋਕਾਂ ਨੂੰ ਘੇਰ ਲਿਆ ਅਤੇ ਜਦੋਂ ਇਕ ਵਿਅਕਤੀ ਨੂੰ ਗੱਡੀ ‘ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਗੱਡੀ ਭਜਾ ਲਈ ਅਤੇ ਪੁਲਿਸ ਮੁਲਾਜ਼ਮ ਨੂੰ ਗੱਡੀ ਪਿੱਛੇ ਘੜੀਸਦਾ ਲੈ ਗਿਆ। ਉਕਤ ਲੋਕਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਪੁਲਸ ਮੁਲਾਜ਼ਮ ਰਾਕੇਸ਼ ਕੁਮਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਦੋਸ਼ੀ ਭੱਜਣ ‘ਚ ਕਾਮਯਾਬ ਹੋ ਗਏ। ਫਿਲਹਾਲ ਜ਼ਖਮੀ ਪੁਲਿਸ ਮੁਲਾਜ਼ਮ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।