ਲੁਧਿਆਣਾ ਦੌਰ ’ਤੇ ਭਾਜਪਾ ਪ੍ਰਧਾਨ ਕੇਵਲ ਢਿੱਲੋਂ/ ਭਾਜਪਾ ਦਫਤਰ ਪਹੁੰਚਣ ’ਤੇ ਨਿੱਘਾ ਸਵਾਗਤ/ ਚੋਣਾਂ ਲਈ ਤਿਆਰੀ ਦਾ ਦਾਅਵਾ

0
1

ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਸਥਿਤ ਭਾਜਪਾ ਦਫਤਰ ਵਿਖੇ ਪਹੁੰਚੇ,ਜਿੱਥੇ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਵਿਚ ਕੇਬਲ ਢਿੱਲੋ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ ਅਤੇ ਸੂਬੇ ਅੰਦਰ ਮਹਾਰਾਜਾ ਰਣਜੀਤ ਸਿੰਘ ਵਾਲਾ ਰਾਜ ਮੁੜ ਤੋਂ ਕਾਇਮ ਕੀਤਾ ਜਾਵੇਗਾ, ਜਿੱਥੇ ਸਭ ਨੂੰ ਇੱਕੋ ਨਜ਼ਰ ਨਾਲ ਦੇਖਿਆ ਜਾਂਦਾ ਸੀ। ਇਸੇ ਦੌਰਾਨ ਉਨ੍ਹਾਂ ਨੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸੂਬਾ ਸਰਕਾਰ ਵੱਲ ਨਿਸ਼ਾਨੇ ਸਾਧੇ।
ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਉਹ ਸਾਡੇ ਸੀਨੀਅਰ ਆਗੂ ਹਨ ਅਤੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਸਭ ਤੋਂ ਪਹਿਲੀ ਵਧਾਈ ਦਾ ਟਵੀਟ ਉਹਨਾਂ ਨੇ ਕੀਤਾ ਸੀ।  ਉਹਨਾਂ ਨੇ ਕਿਹਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੇ ਚੋਣ ਲੜੇਗੀ।

LEAVE A REPLY

Please enter your comment!
Please enter your name here