ਪੰਜਾਬ ਜਲੰਧਰ ’ਚ ਆਵਾਰਾ ਕੁੱਤਿਆਂ ਨੂੰ ਲੈ ਕੇ ਝਗੜਾ/ ਐਨਜੀਓ ਤੇ ਸਥਾਨਕ ਲੋਕਾਂ ਵਿਚਾਲੇ ਕੁੱਟਮਾਰ/ ਵਡਾਲਾ ਰਾਇਲ ਕਾਲੋਨੀ ਦੀ ਘਟਨਾ, ਵੀਡੀਓ ਵਾਇਰਲ By admin - June 9, 2026 0 1 Facebook Twitter Pinterest WhatsApp ਆਵਾਰਾ ਕੁੱਤਿਆਂ ਨੂੰ ਲੈ ਕੇ ਐਨਜੀਓ ਤੇ ਸਥਾਨਕ ਵਾਸੀਆਂ ਵਿਚਾਲੇ ਝਗੜੇ ਵਧਣ ਲੱਗੇ ਹਨ। ਇਸ ਦੀ ਤਾਜ਼ਾ ਮਿਸਾਲ ਜਲੰਧਰ ਦੇ ਪਿੰਡ ਲਾਂਬਾਡਾ ਦੀ ਰਾਇਲ ਕਾਲੋਨੀ ਤੋਂ ਸਾਹਮਣੇ ਆਇਆ ਹੈ, ਜਿੱਥੇ ਆਵਾਰਾ ਕੁੱਤਿਆਂ ਨੂੰ ਲੈ ਕੇ ਸਥਾਨਕ ਵਾਸੀ ਤੇ ਐਨਜੀਓ ਆਹਮੋ ਸਾਹਮਣੇ ਹੋ ਗਈ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਜੰਮ ਕੇ ਲੜਾਈ ਹੋਈ, ਜਿਸ ਦੀ ਵੀਡੀਓ ਤਸਵੀਰਾਂ ਸਾਹਮਣੇ ਆਈਆਂ ਹਨ। ਸਥਾਨਕ ਵਾਸੀਆਂ ਦਾ ਇਲਜਾਮ ਹੈ ਕਿ ਕੁਝ ਲੋਕ ਆਪਣੇ ਘਰਾਂ ਵਿੱਚ ਕਈ ਕੁੱਤੇ ਰੱਖਦੇ ਹਨ ਅਤੇ ਉਨ੍ਹਾਂ ਨੂੰ ਖੁੱਲ੍ਹੇ ਛੱਡ ਦਿੰਦੇ ਹਨ, ਜਿਸ ਕਾਰਨ ਹਾਲ ਹੀ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਹਮਲੇ ਹੋਏ ਹਨ। ਜਦੋਂ ਵਸਨੀਕਾਂ ਨੇ ਇਤਰਾਜ਼ ਕੀਤਾ ਅਤੇ ਸ਼ਾਂਤੀਪੂਰਵਕ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਕੁੱਤਿਆਂ ਦੇ ਮਾਲਕਾਂ ਨੇ ਕਥਿਤ ਤੌਰ ‘ਤੇ ਬਾਹਰੋਂ ਅਣਪਛਾਤੇ ਗੁੰਡਿਆਂ ਨੂੰ ਬੁਲਾਇਆ ਅਤੇ ਔਰਤਾਂ ਅਤੇ ਬਜ਼ੁਰਗਾਂ ਸਮੇਤ ਪੂਰੀ ਕਲੋਨੀ ‘ਤੇ ਹਮਲਾ ਕੀਤਾ, ਦੁਰਵਿਵਹਾਰ ਕੀਤਾ ਅਤੇ ਭੰਨਤੋੜ ਕੀਤੀ। ਇਸ ਘਟਨਾ ਤੋਂ ਘਬਰਾਏ ਹੋਏ ਵਸਨੀਕਾਂ ਨੇ ਲਾਂਬਾਡਾ ਪੁਲਿਸ ਸਟੇਸ਼ਨ ਦੇ ਐਸਐਚਓ ਨੂੰ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਅਤੇ ਕੁੱਤਿਆਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।