ਪੰਜਾਬ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਗੁਰਗੱਦੀ ਦਿਵਸ/ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਈ ਵੱਡੀ ਗਿਣਤੀ ਸੰਗਤ/ ਸ਼ਰਧਾ ਨਾਲ ਕੀਤੀ ਦੀਪਮਾਲਾ, ਸਰਬੱਤੇ ਦੇ ਭਲੇ ਦੀ ਅਰਦਾਸ By admin - June 9, 2026 0 1 Facebook Twitter Pinterest WhatsApp ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸੰਗਤ ਵੱਲੋਂ ਦਰਬਾਰ ਸਾਹਿਬ ਪਰਿਕਰਮਾ ਵਿਚ ਦੀਪਮਾਲਾ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀ ਆਮਦ ਦੇ ਚਲਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਗੁਰਗੱਦੀ ਦਿਵਸ ਦੀ ਖੁਸ਼ੀ ਵਿਚ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਦਿਨ ਭਰ ਗੁਰਮਤਿ ਸਮਾਗਮ ਜਾਰੀ ਰਹੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਸੁੰਦਰ ਸਜਾਵਟ ਨਾਲ ਸਜਾਇਆ ਗਿਆ, ਜਿਸ ਕਾਰਨ ਪੂਰਾ ਪਰਿਸਰ ਅਲੌਕਿਕ ਅਤੇ ਮਨਮੋਹਕ ਦਿਖਾਈ ਦਿੱਤਾ। ਸ਼ਾਮ ਵੇਲੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਦੀਪਮਾਲਾ ਕੀਤੀ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਦਾ ਆਨੰਦ ਮਾਣਿਆ। ਰੌਸ਼ਨੀਆਂ ਅਤੇ ਆਤਿਸ਼ਬਾਜ਼ੀ ਦੇ ਮਨਮੋਹਕ ਨਜ਼ਾਰਿਆਂ ਨੇ ਸੰਗਤਾਂ ਨੂੰ ਮੋਹ ਲਿਆ। ਪਰਿਵਾਰਾਂ ਸਮੇਤ ਗੁਰੂ ਘਰ ਪਹੁੰਚੇ ਸ਼ਰਧਾਲੂਆਂ, ਖਾਸ ਕਰਕੇ ਬੱਚਿਆਂ ਵਿੱਚ ਇਸ ਮੌਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।