ਪੰਜਾਬ ਰੂਪਨਗਰ ਦੇ ਪਿੰਡ ਬੜਬਾ ਪਹੁੰਚੇ ਮੁੱਖ ਮੰਤਰੀ ਮਾਨ/ ਵਿਸ਼ੇਸ ਸੱਥ ਪ੍ਰੋਗਰਾਮ ਤਹਿਤ ਸੁਣੇ ਲੋਕਾਂ ਦੇ ਮਸਲੇ/ ਪਿੰਡ ਦੇ ਵਿਕਾਸ ਲਈ 50 ਲੱਖ ਦਾ ਚੈੱਕ ਭੇਂਟ By admin - June 9, 2026 0 2 Facebook Twitter Pinterest WhatsApp ਮੁੱਖ ਮੰਤਰੀ ਮਾਨ ਅੱਜ ਰੋਪੜ ਅਧੀਨ ਆਉਂਦੇ ਪਿੰਡ ਬੜਬਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵਿਸ਼ੇਸ਼ ਸੱਥ ਪ੍ਰੋਗਰਾਮ ਤਹਿਤ ਇਲਾਕੇ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਆਪਣੇ ਅਹਿਮ ਦੌਰੇ ਦੌਰਾਨ ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਲਈ 50 ਲੱਖ ਦੀ ਵਿਸ਼ੇਸ਼ ਗਰਾਟ ਦਾ ਚੈੱਕ ਭੇਂਟ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਹੱਲ ਦੇ ਹੁਕਮ ਦਿੱਤੇ। ਖੁੱਲ੍ਹੇ ਪੰਡਾਲ ਵਿਚ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਹਵਾਲੇ ਨਾਲ ਵਿਰੋਧੀਆਂ ਵੱਲ ਤਿੱਖੇ ਨਿਸ਼ਾਨੇ ਸਾਧੇ। ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਸੱਥ ਪ੍ਰੋਗਰਾਮ ਤਹਿਤ ਹੋਏ ਸਮਾਗਮ ਦੌਰਾਨ ਸਟੇਜ ਉਤੇ ਸਿਰਫ਼ ਦੋ ਮੰਜੇ ਹੀ ਡਾਹੇ ਗਏ ਸਨ, ਜਿਨ੍ਹਾਂ ਉਤੇ ਸੀਐਮ ਮਾਨ ਅਤੇ ਹੋਰ ਪਤਵੰਤੇ ਬੈਠੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ ਉਤੇ ਮਹੱਲਾ ਕਲੀਨਿਕ ਬਣਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ, ਮੁਫ਼ਤ ਬਿਜਲੀ ਦੇਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਖੇਤਰ ਵਿੱਚ ਕਈ ਇਤਿਹਾਸਕ ਅਤੇ ਲੋਕ-ਪੱਖੀ ਫੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਅਤੇ ਸੁਚਾਰੂ ਲਾਭ ਅੱਜ ਸੂਬੇ ਦੇ ਆਮ ਲੋਕਾਂ ਦੇ ਘਰ-ਘਰ ਤੱਕ ਪਹੁੰਚ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਮੇਤ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਨਿਸ਼ਾਨੇ ਉਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੱਤਾ ‘ਤੇ ਰਾਜ ਕੀਤਾ ਹੈ, ਪ੍ਰੰਤੂ ਇਨ੍ਹਾਂ ਨੇ ਕਦੇ ਵੀ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਪਿੰਡਾਂ ਦੇ ਅਸਲ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਪੱਛੜ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ, ਜਿਸ ਦੇ ਚਲਦਿਆਂ ਉਨ੍ਹਾ ਨੂੰ ਪੂਰਨ ਉਮੀਦ ਹੈ ਕਿ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੂਬੇ ਵਿੱਚ ਫਿਰ ਤੋਂ ਸਰਕਾਰ ਬਣਾਉਣ ਦਾ ਮੌਕਾ ਦੇਣਗੇ। ਇਸ ਤੋਂ ਪਹਿਲਾਂ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮੰਤਰੀ ਮਾਨ ਦਾ ਪਿੰਡ ਬੜਬਾ ਵਿਖੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਅਤੇ ਇਲਾਕੇ ਵੱਲ ਵਿਸ਼ੇਸ਼ ਧਿਆਨ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਿੰਡ ਦੇ ਵਿਕਾਸ ਲਈ ਦਿੱਤੀ ਗਈ 50 ਲੱਖ ਰੁਪਏ ਦੀ ਵੱਡੀ ਗ੍ਰਾਂਟ ਨਾਲ ਪਿੰਡ ਦੇ ਕਈ ਅਹਿਮ ਅਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ, ਜਿਸ ਦਾ ਸਿੱਧਾ ਅਤੇ ਵੱਡਾ ਫਾਇਦਾ ਇਲਾਕੇ ਦੇ ਲੋਕਾਂ ਨੂੰ ਮਿਲੇਗਾ। ਇਸ ਮੌਕੇ ਸਾਂਸਦ ਮਾਲਵਿੰਦਰ ਸਿੰਘ ਕੰਗ ਤੋਂ ਇਲਾਵਾ ਪਾਰਟੀ ਲੀਡਰਸ਼ਿਪ, ਇਲਾਕੇ ਦੇ ਪਤਵੰਤੇ ਤੇ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ ਤੌਰ ਤੇ ਪਹੁੰਚੇ ਹੋਏ ਸਨ।