ਜਲੰਧਰ ਪੁਲਿਸ ਵੱਲੋਂ ਨਸ਼ੇ ਤੇ ਪਿਸਟਲ ਸਮੇਤ ਦੋ ਕਾਬੂ/ 100 ਗਰਾਮ ਹੈਰੋਇਨ ਤੇ ਇਕ ਪਿਸਟਲ ਬਰਾਮਦ/ ਪੁਲਿਸ ਨੇ ਰਿਮਾਂਡ ਹਾਸਲ ਕਰ ਕੇ ਜਾਂਚ ਆਰੰਭੀ

0
1

ਜਲੰਧਰ ਪੁਲਿਸ ਨੇ ਦੋ ਮੁਲਜ਼ਮਾਂ ਨੂੰ 100 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਰਵੀ ਅਤੇ ਮਨਪ੍ਰੀਤ ਉਰਫ਼ ਮੰਨੂ ਦੋਵੇਂ ਵਾਸੀ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਹ ਬਰਾਮਦਗੀ ਦੋ ਵੱਖ ਵੱਖ ਥਾਵਾਂ ਤੋਂ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਰਾਮਾ ਮੰਡੀ ਥਾਣੇ ਦੀ ਇੱਕ ਪੁਲਿਸ ਟੀਮ ਗਸ਼ਤ ‘ਤੇ ਸੀ। ਪੁਲਿਸ ਨੇ ਗਾਂਧੀ ਨਗਰ ਟੀ-ਪੁਆਇੰਟ ਨੇੜੇ ਸ਼ੱਕੀ ਹਾਲਤ ਚ ਘੁੰਮਦੇ ਰਵਿੰਦਰ ਸਿੰਘ ਉਰਫ਼ ਰਵੀ ਤੋਂ ਤਲਾਸ਼ੀ ਦੌਰਾਨ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ, ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਅਜੈ, ਦੋਵੇਂ ਵਾਸੀ ਮੀਆਂਵਿੰਡ ਤਰਨ ਤਾਰਨ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਦੌਰਾਨ, ਰਵਿੰਦਰ ਸਿੰਘ ਦੇ ਟਿਕਾਣੇ ਤੋਂ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੇਸ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆਂ ਸਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਅਤੇ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਹਾਸਲ ਕੀਤਾ।

LEAVE A REPLY

Please enter your comment!
Please enter your name here