ਪੰਜਾਬ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਬਾਰੇ ਬੋਲੇ ਵਿਧਾਇਕ ਧਾਲੀਵਾਲ/ ਸ਼ਹਿਰ ਵਾਸੀਆਂ ਦਾ ਭਰਵੇਂ ਹੁੰਗਾਰੇ ਲਈ ਧੰਨਵਾਦ/ ਕੂੜੇ ਦੀ ਸਮੱਸਿਆ ਹੱਲ ਕਰਨ ਦਿੱਤਾ ਭਰੋਸਾ By admin - June 9, 2026 0 1 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਬੁਲਾਰਾ ਕੁਲਦੀਪ ਸਿੰਘ ਧਾਲੀਵਾਲ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਆਪਣੇ ਸੰਬੋਧਨ ਵਿਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਕੌਂਸਲ ਦੀਆਂ ਸਾਰੀਆਂ ਸੀਟਾਂ ’ਤੇ ਸ਼ਾਨਦਾਰ ਜਿੱਤ ਦਰਜ ਕਰੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਨਾਲ ਕੂੜੇ ਦੀ ਸਮੱਸਿਆ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ।