
ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਦੇ ਬੇੜੇ ਵਿਚ ਨਵੀਂ ਵੋਲਵੋ ਬੱਸਾਂ ਸ਼ਾਮਲ ਕੀਤੀਆਂ ਗਈਆਂ ਨੇ। ਅੱਜ ਚੰਡੀਗੜ੍ਹ ਵਿਖੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਖਜਾਨਾ ਮੰਤਰੀ ਦੇ ਦੱਸਣ ਮੁਤਾਬਕ 19 ਨਵੀਆਂ ਬੱਸਾਂ ਰਾਜਧਾਨੀ ਨੂੰ ਸੂਬੇ ਦੇ ਵੱਡੇ ਸ਼ਹਿਰਾਂ ਨਾਲ ਜੋੜਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤਕ 1156 ਨਵੀਂ ਬੱਸਾਂ ਲਾਂਚ ਕੀਤੀਆਂ ਗਈਆਂ ਜਾ ਰਹੀਆਂ ਹਨ ਜੋ ਸਰਕਾਰ ਦਾ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਬੱਸਾਂ ਆ ਗਈਆਂ ਹਨ ਅਤੇ ਬਾਕੀ ਦੇ ਟੈਂਡਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨਾ ਟਰਾਂਸਪੋਰਟ ਦੇ ਦਬਾਅ ਹੇਠ ਇਨ੍ਹਾਂ ਬੱਸਾਂ ਨੂੰ ਬੰਦ ਕਰ ਦਿੱਤਾ ਸੀ, ਜਿਨ੍ਹਾਂ ਨੂੰ ਸਰਕਾਰ ਨੇ ਮੁੜ ਚਾਲੂ ਕੀਤਾ ਹੈ।
ਇਹ ਬੱਸਾਂ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਖਜਾਨਾ ਮੰਤਰੀ ਚੀਮਾ ਨੇ ਕਿਹਾ ਕਿ ਨਵੀਂਆਂ ਬੱਸਾਂ ਨਾਲ ਸੂਬੇ ਵਿੱਚੋਂ ਟਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇਗਾ ਅਤੇ ਬਾਹਰੋਂ ਆਉਣ ਵਾਲੇ ਯਾਤਰੀਆਂ ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਹਨ ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿੱਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ।
ਖਚਾਨਾ ਮੰਤਰੀ ਨੇ ਅੱਗੇ ਕਿਹਾ ਕਿ ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਰੋਜ਼ਾਨਾ ਜਲੰਧਰ ਬੱਸ ਅੱਡੇ ਤੋਂ ਸਵੇਰੇ 6:50, 7:40, 9:10, ਦੁਪਹਿਰ 2:27 ਅਤੇ ਰਾਤ 11:30 ਵਜੇ ਰਵਾਨਾ ਹੋਣਗੀਆਂ, ਜਦੋਂ ਕਿ ਲੁਧਿਆਣਾ ਬੱਸ ਅੱਡੇ ਤੋਂ ਰਵਾਨਗੀ ਦਾ ਸਮਾਂ ਸਵੇਰੇ 8:20, 9:15, 11:20, ਦੁਪਹਿਰ 4:20 ਅਤੇ ਰਾਤ 00:20 ਵਜੇ ਨਿਰਧਾਰਤ ਕੀਤਾ ਗਿਆ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਲਈ ਵਾਪਸੀ ਦੀਆਂ ਸੇਵਾਵਾਂ ਸਵੇਰੇ 4:40, 9:00, ਸ਼ਾਮ 17:20, 19:30 ਅਤੇ ਰਾਤ 21:40 ਵਜੇ ਚੱਲਣਗੀਆਂ।
ਉਨ੍ਹਾਂ ਕਿਹਾ ਕਿ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਲੋਕਾਂ ਤੇ ਪਰਵਾਸੀ ਭਾਰਤੀਆਂ ਨੂੰ ਬਹੁਤ ਹੀ ਸਸਤੀਆਂ ਅਤੇ ਕਿਫ਼ਾਇਤੀ ਟਿਕਟ ਦਰਾਂ ’ਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਆਰਾਮਦਾਇਕ, ਸੁਰੱਖਿਅਤ ਅਤੇ ਸੁਖਾਵੇਂ ਸਫ਼ਰ ਦਾ ਅਨੁਭਵ ਮਿਲ ਸਕੇ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ ਆਰ ਟੀ ਸੀ ਦੇ ਸੰਚਾਲਨ ਵਿੱਚ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ।

