ਪੰਜਾਬ ਆਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋਅ/ ਆਸ-ਪਾਸ ਦੇ ਪਿੰਡਾਂ ਅੰਦਰ ਚਿੰਤਾ ਦਾ ਮਾਹੌਲ/ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਅਧਿਕਾਰੀਆਂ ਨੂੰ ਹਦਾਇਤ By admin - June 10, 2026 0 1 Facebook Twitter Pinterest WhatsApp ਸ੍ਰੀ ਆਨੰਦਪੁਰ ਸਾਹਿਬ ਦੇ ਰਾਏਪੁਰ ਪੱਟੀ ਖੇਤਰ ਵਿਚ ਹਾਲਾਤ ਉਸ ਵੇਲੇ ਚਿੰਤਾ ਵਾਲੇ ਬਣ ਗਏ ਜਦੋਂ ਆਨੰਦਪੁਰ ਸਾਹਿਬ ਹਾਈਡਲ ਨਹਿਰ ਦਾ ਪਾਣੀ ਓਵਰਫਲੋਅ ਹੋਣਾ ਸ਼ੁਰੂ ਹੋ ਗਿਆ। ਘਟਨਾ ਦਾ ਪਤਾ ਚੱਲਣ ਬਾਅਦ ਇਲਾਕੇ ਦੇ ਪਿੰਡਾਂ ਅੰਦਰ ਚਿੰਤਾ ਦਾ ਮਾਹੌਲ ਬਣ ਗਿਆ। ਘਟਨਾ ਬਾਰੇ ਸੂਚਨਾ ਮਿਲਣ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਤੁਰੰਤ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਤੇ ਪਿੰਡ ਬ੍ਰਹਮਪੁਰ ਦੇ ਸਰਪੰਚ ਨੂੰ ਸਥਿਤੀ ਦਾ ਜਾਇਜ਼ ਲੈਣ ਭੇਜਿਆ। ਅਧਿਕਾਰੀਆਂ ਮੁਤਾਬਕ ਫਿਲਹਾਲ ਪਾਣੀ ਸੈਫਨ ਤੋਂ ਥੱਲੇ ਚਲਾ ਗਿਆ ਹੈ ਅਤੇ ਸਥਿਤੀ ਕੰਟਰੋਲ ਵਿਚ ਹੈ। ਇਸੇ ਦੌਰਾਨ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਘਟਨਾ ਉਤੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਦਰਿਆਵਾਂ ਅਤੇ ਨਹਿਰ ਦਾ ਪਾਣੀ, ਪੰਜਾਬ ਦੇ ਪਿੰਡਾਂ ਨੂੰ ਸਹੀ ਮਿਕਦਾਰ ’ਚ ਦਿੱਤੇ ਜਾਣ ਨੂੰ ਲੈ ਕੇ ਉਨ੍ਹਾਂ ਦਾ ਸੰਗਠਨ ਪਹਿਲਾਂ ਹੀ ਸੰਘਰਸ਼ਸ਼ੀਲ ਰਿਹਾ ਹੈ। ਉਨ੍ਹਾਂ ਉਕਤ ਮਾਮਲਾ ਉਠਾਉਂਦੇ ਹੋਏ ਕਿਹਾ ਕਿ ਭਾਵੇਂ ਹੁਣ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਸਥਿਤੀ ਨੂੰ ਕਾਬੂ ਵਿਚ ਦੱਸਿਆ ਜਾ ਰਿਹਾ ਹੈ ਪਰ ਅਸਲ ਸਵਾਲ ਅਜੇ ਵੀ ਬਰਕਰਾਰ ਹੈ ਕਿ ਆਖ਼ਿਰਕਾਰ ਅਜਿਹੀ ਸਥਿਤੀ ਪੈਦਾ ਹੀ ਕਿਵੇਂ ਹੋਈ।