ਪੰਜਾਬ ਅੰਮ੍ਰਿਤਸਰ ’ਚ ਬਜ਼ੁਰਗ ਨਾਲ ਕੁੱਟਮਾਰ ਦਾ ਮਾਮਲਾ/ ਪੁਲਿਸ ਨੇ ਵੀਡੀਓ ਦੇ ਆਧਾਰ ਤੇ ਕੀਤੀ ਕਾਰਵਾਈ/ ਹਮਲਾਵਰਾਂ ਖਿਲਾਫ ਦਰਜ ਕੀਤਾ ਕੇਸ By admin - June 10, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਡੀ-ਡਵੀਜ਼ਨ ਪੁਲਿਸ ਨੇ ਬਜ਼ੁਰਗ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ ਵਿਚ 4 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਬਾਅਦ ਕੀਤੀ ਹੈ ਜਿਸ ਵਿਚ ਕੁੱਝ ਲੋਕ ਇਕ ਬਜ਼ੁਰਗ ਨਾਲ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਪੁਲਿਸ ਨੇ ਘਟਨਾ ਵਿਚ ਸ਼ਾਮਲ 4 ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਡਵੀਜ਼ਨ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦੇ ਮੁੱਖ ਅਧਿਕਾਰੀ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਕੁੱਝ ਲੋਕ ਆਪਣੇ ਘਰ ਦੇ ਬਾਹਰ ਥੜੇ ਉਤੇ ਬੈਠੇ ਬਜ਼ੁਰਗ ਨਾਲ ਕੁੱਟਮਾਰ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਵੀਡੀਓ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ, ਵੀਡੀਓ ਵਿੱਚ ਦਿਖਾਈ ਦੇਣ ਵਾਲੇ ਬਜ਼ੁਰਗ ਵਿਅਕਤੀ ਦੀ ਪਛਾਣ ਸੁਭਾਸ਼ ਕੁਮਾਰ ਵਜੋਂ ਹੋਈ। ਬਾਅਦ ਵਿੱਚ ਉਸਨੂੰ ਥਾਣੇ ਬੁਲਾਇਆ ਗਿਆ, ਜਿੱਥੇ ਉਸਦਾ ਬਿਆਨ ਦਰਜ ਕੀਤਾ ਗਿਆ, ਅਤੇ ਪੂਰੀ ਘਟਨਾ ਦੇ ਵੇਰਵੇ ਇਕੱਠੇ ਕੀਤੇ ਗਏ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਸੁਭਾਸ਼ ਕੁਮਾਰ ਦੇ ਗੁਆਂਢ ਵਿੱਚ ਰਹਿਣ ਵਾਲੇ ਚਾਰ ਵਿਅਕਤੀਆਂ ਨੇ ਉਸ ‘ਤੇ ਹਮਲਾ ਕੀਤਾ ਸੀ। ਮੁੱਢਲੀ ਜਾਂਚ ਦੇ ਅਨੁਸਾਰ, ਇਹ ਘਟਨਾ ਨਿੱਜੀ ਰੰਜਿਸ਼ ਅਤੇ ਦੋਵਾਂ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਝਗੜੇ ਕਾਰਨ ਹੋਈ ਸੀ। ਇਸ ਰੰਜਿਸ਼ ਕਾਰਨ ਦੋਸ਼ੀ ਨੇ ਬਜ਼ੁਰਗ ਵਿਅਕਤੀ ‘ਤੇ ਹਮਲਾ ਕੀਤਾ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।