ਪੰਜਾਬ ਗੁਰਦਾਸਪੁਰ ’ਚ ਚੋਣ ਪ੍ਰਚਾਰ ਲਈ ਪਹੁੰਚੇ ਅਸ਼ਵਨੀ ਸ਼ਰਮਾ/ ਪਾਰਟੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ/ ਭਾਜਪਾ ਨੂੰ ਮੌਕਾ ਦੇਣ ਦੀ ਕੀਤੀ ਅਪੀਲ By admin - June 10, 2026 0 2 Facebook Twitter Pinterest WhatsApp ਗੁਰਦਾਸਪੁਰ ਦੀਆਂ ਨਗਰ ਕੌਂਸਲ ਚੋਣਾਂ ਵੱਖ-ਵੱਖ ਪਾਰਟੀਆਂ ਦੇ ਦਿੱਗਜ ਗੁਰਦਾਸਪੁਰ ਪਹੁੰਚ ਰਹੇ ਹਨ।, ਇਸੇ ਤਹਿਤ ਅੱਜ ਭਾਜਪਾ ਆਗੂ ਅਸ਼ਵਨੀ ਸ਼ਰਮਾ ਗੁਰਦਾਸਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਤਾਬੜ ਤੋੜ ਚੋਣ ਰੈਲੀ ਕੀਤੀਆਂ। ਆਪਣੇ ਸੰਬੋਧਨ ਵਿਚ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੁਰਦਾਸਪੁਰ ਨਗਰ ਕੌਂਸਲ ਤੇ ਇਕੋ ਪਰਿਵਾਰ ਦੇ ਕਬਜਾ ਰਿਹਾ ਹੈ, ਜਿਸ ਕਾਰਨ ਕੋਈ ਵਿਕਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੇ ਬਾਕੀ ਸਾਰੀਆਂ ਪਾਰਟੀਆਂ ਨੂੰ ਪਰਖ ਲਿਆ ਹੈ, ਇਸ ਲਈ ਹੁਣ ਭਜਾਪਾ ਨੂੰ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਬਾਜਾਂ ਬਚ ਚੁੱਕਿਆ ਹੈ ਜਦਕਿ ਕਾਂਗਰਸ ਨੇ ਗੁਰਦਾਸਪੁਰ ਵਾਸੀਆਂ ਨੂੰ ਪਰਿਵਾਰਵਾਦ ਦੇ ਸਿਵਾ ਕੁਝ ਨਹੀਂ ਦਿੱਤਾ, ਇਸ ਲਈ ਹੁਣ ਭਾਜਪਾ ਨੂੰ ਅਜਮਾ ਕੇ ਵੇਖਣਾ ਚਾਹੀਦਾ ਹੈ। ਉਹਨਾਂ ਪਾਹੜਾ ਪਰਿਵਾਰ ਦਾ ਨਾਂ ਲਏ ਬਿਨਾ ਕਿਹਾ ਕਿ ਪਿਛਲੇ 10 ਸਾਲਾਂ ਤੋਂ ਗੁਰਦਾਸਪੁਰ ਦੀ ਨਗਰ ਕੌਂਸਲ ਵਿਧਾਨ ਸਭਾ ਅਤੇ ਹੋਰ ਅਹੁਦਿਆਂ ਤੇ ਇੱਕੋ ਪਰਿਵਾਰ ਦਾ ਕਬਜ਼ਾ ਹੈ, ਜਿਨਾ ਦੇ ਰਾਜ ਵਿੱਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਹੁਣ ਲੋਕਾਂ ਕੋਲ ਹੀ ਕੋਈ ਉਮੀਦ ਭਾਜਪਾ ਹੀ ਬਚੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਭਾਜਪਾ ਉਮੀਦਵਾਰਾਂ ਨੂੰ ਵੋਟ ਪਾਓ ਤਾਂ ਜੋ ਸ਼ਹਿਰ ਦਾ ਵਿਕਾਸ ਹੋ ਸਕੇ।