ਗੁਰਦਾਸਪੁਰ ’ਚ ਮੌਜੂਦਾ ਸਰਪੰਚ ’ਤੇ ਚੱਲੀਆਂ ਗੋਲੀਆਂ/ ਜ਼ਖਮੀ ਹਸਪਤਾਲ ਚ ਕਰਵਾਇਆ ਦਾਖਲ/ ਆਪ ਦੇ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਹਨ ਪੀੜਤ

0
1

 

ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਦੇਰ ਸ਼ਾਮ ਇੱਕ ਵੱਡੀ ਘਟਨਾ ਵਾਪਰੀ ਹੈ। ਇੱਥੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨ ਨੇ ਪਿੰਡ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਗੁਰਬਿੰਦਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵੇਲੇ ਸਰਪੰਚ ਗੁਰਬਿੰਦਰ ਸਿੰਘ ਆਪਣੇ ਚਾਚੇ ਦੇ ਘਰੋਂ ਨਿਕਲ ਕੇ ਗੱਡੀ ‘ਚ ਬੈਠਣ ਦੀ ਤਿਆਰੀ ਕਰ ਰਿਹਾ ਸੀ। ਸਰਪੰਚ ਦੇ ਚਾਚੇ ਮੁਖਬੈਨ ਸਿੰਘ ਦੇ ਅਨੁਸਾਰ ਗੋਲੀਆਂ ਗੁਰਬਿੰਦਰ ਸਿੰਘ ਦੀਆਂ ਲੱਤਾਂ ‘ਚ ਲੱਗੀਆਂ ਹਨ। ਸਰਪੰਚ ਨੂੰ ਹਸਪਤਾਲ ਪਹੁੰਚਿਆ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ।
ਇਸ ਦੌਰਾਨ,ਬਟਾਲਾ ਪੁਲਿਸ ਜ਼ਿਲ੍ਹਾ ਦੇ ਡੀਐਸਪੀ ਫਤਿਹਗੜ੍ਹ ਚੂੜੀਆਂ, ਲਲਿਤ ਕੁਮਾਰ ਨੇ ਦੱਸਿਆ ਕਿ ਉਹ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਮਾਮਲੇ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਇੱਕ ਗੈਂਗਸਟਰ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ‘ਚ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੇ ਹਨ ਤੇ ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here