ਪੰਜਾਬ ਲਹਿਰਾਗਾਗਾ ਦੇ ਵਿਕਾਸ ਨੂੰ ਲੈ ਕੇ ਸਿਆਸੀ ਹਲਚਲ/ ਸਿਆਸੀ ਪਾਰਟੀਆਂ ਨੇ ਘੇਰੀ ਮੌਜੂਦਾ ਸਰਕਾਰ/ ਗੰਦੇ ਪਾਣੀ ਤੇ ਟੁੱਟੀਆਂ ਸੜਕਾਂ ਖਿਲਾਫ ਖੋਲ੍ਹਿਆ ਮੋਰਚਾ By admin - June 10, 2026 0 1 Facebook Twitter Pinterest WhatsApp ਲਹਿਰਾਗਾਗਾ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਸਿਆਸੀ ਘਮਾਸਾਨ ਸ਼ੁਰੂ ਹੋ ਗਿਆ ਹੈ। ਸਿਆਸੀ ਪਾਰਟੀਆਂ ਨੇ ਗੰਦੇ ਪਾਣੀ ਤੇ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸ਼ਹਿਰ ਦੀ ਰਾਮੇ ਵਾਲੀ ਖੂਈ ‘ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੌਜੂਦਾ ਸਰਕਾਰ ਸ਼ਹਿਰ ਦੇ ਵਿਕਾਸ ਵਿਚ ਅਸਫਲ ਸਾਬਤ ਹੋਈ ਹੈ। ਇਸੇ ਤਰ੍ਹਾਂ ਕਾਂਗਰਸ ਪੀ.ਸੀ.ਸੀ. ਮੈਂਬਰ ਸਨਮਿਕ ਹੈਨਰੀ ਅਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਤੇਜ ਸਿੰਘ ਭੁਟਾਲ ਨੇ ਸ਼ਹਿਰ ਦੀ ਮਾੜੀ ਹਾਲਤ ਲਈ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ। ਆਗੂਆਂ ਨੇ ਦੋਸ਼ ਲਾਇਆ ਕਿ ਸ਼ਹਿਰ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੇਹੱਦ ਗੰਦੀ ਹੋ ਰਹੀ ਹੈ, ਜਿਸ ਕਾਰਨ ਸ਼ਹਿਰ ਵਾਸੀ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਵਿਰੋਧੀ ਆਗੂਆਂ ਨੇ ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਉਹਨਾਂ ਦੇ ਪਰਿਵਾਰ ‘ਤੇ ਸਿੱਧਾ ਨਿਸ਼ਾਨਾ ਸਾਧਿਆ, ਜਿਨ੍ਹਾਂ ਕੋਲ ਨਗਰ ਕੌਂਸਲ ਦੀ ਕਮਾਨ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਮੰਤਰੀ ਹੋਣ ਦੇ ਬਾਵਜੂਦ ਸ਼ਹਿਰ ਦੀਆਂ ਸੜਕਾਂ, ਸਾਫ਼ ਪਾਣੀ ਅਤੇ ਸਟ੍ਰੀਟ ਲਾਈਟਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ।