ਪੰਜਾਬ ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ/ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ/ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੀਤਾ ਸਵਾਗਤ By admin - June 11, 2026 0 2 Facebook Twitter Pinterest WhatsApp ਗੁਰਦਾਸਪੁਰ ਨਗਰ ਕੌਂਸਲ ਚੌਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕਾਂਗਰਸੀ ਮੰਤਰੀ ਕੇ.ਕੇ. ਕੌਸ਼ਲ ਦੇ ਪੁੱਤਰ ਦੀਪਕ ਕੁਮਾਰ ਅਤੇ ਉਨ੍ਹਾਂ ਦੀ ਪਤਨੀ ਰਿਤੂ ਕੌਸ਼ਲ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਆਉਣ ਤੇ ਜੀ ਆਇਆ ਕਿਹਾ। ਆਪਣੇ ਸੰਬੋਧਨ ਵਿਚ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਦਾ ਗੁਰਦਾਸਪੁਰ ਨਿਗਮ ਚੋਣਾਂ ਜਿੱਤਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦਾ ਪਰਿਵਾਰ ਬਣਨ ਵਾਲੇ ਆਗੂਆਂ ਨੂੰ ਪਾਰਟੀ ਅੰਦਰ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਸਾਂਸਦ ਸੁਖਜਿੰਦਰ ਰੰਧਾਵਾ ਵੱਲੋਂ ਕੁਲਦੀਪ ਧਾਲੀਵਾਲ ਅਤੇ ਗੁਰਦੀਪ ਰੰਧਾਵਾ ਦੇ ਬਾਹਰੋਂ ਆ ਕੇ ਸ਼ਹਿਰ ਦਾ ਮਾਹੌਲ ਖਰਾਬ ਦੇ ਲਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜੇ ਅਸੀਂ ਬਾਹਰੋਂ ਆਏ ਹਾਂ ਤਾਂ ਸੁਖਜਿੰਦਰ ਰੰਧਾਵਾ ਵੀ ਤਾਂ ਬਾਹਰੋਂ ਯਾਨੀ ਡੇਰਾ ਬਾਬਾ ਨਾਨਕ ਤੋਂ ਆਇਆ ਹੈ। ਸਾਡੀ ਤਾਂ ਪਾਰਟੀ ਨੇ ਡਿਊਟੀ ਲਾਈ ਹੈ ਪਰ ਉਹ ਗੁਰਦਾਸਪੁਰ ਵਿਚ ਕੀ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਹ ਗੁਰਦਾਸਪੁਰ ਵਿੱਚ ਬਦਮਾਸ਼ੀ ਕਰਨ ਲਾਉਂਦੇ ਹਨ ਅਤੇ ਅਸੀਂ ਉਸ ਦੇ ਪਿੱਛੇ ਪਿੱਛੇ ਉਸਦੀ ਬਦਮਾਸ਼ੀ ਨੂੰ ਡੱਕਣ ਆਏ ਹਾਂ। ਉੱਥੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦੀਪਕ ਕੌਸ਼ਲ ਨੇ ਕਿਹਾ ਕਿ ਕਾਂਗਰਸ ਵੱਲੋਂ ਨਜ਼ਰ ਅੰਦਾਜ਼ ਕੀਤੇ ਜਾਣ ਅਤੇ ਯੂਜ ਐਂਡ ਥਰੋ ਦੀ ਨੀਤੀ ਅਪਣਾਉਣ ਕਾਰਨ ਉਹਨਾਂ ਵੱਲੋਂ ਕਾਂਗਰਸ ਪਾਰਟੀ ਛੱਡੀ ਗਈ ਹੈ ਤੇ ਰਮਨ ਬਹਿਲ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਣ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਕੋਸ਼ਿਸ਼ ਕਰਨਗੇ।