ਪੰਜਾਬ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਬੋਲੇ ਰਾਜਾ ਵੜਿੰਗ/ ਇਨਸਾਫ ’ਚ ਦੇਰੀ ਲਈ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ/ ਅਕਾਲੀ ਦਲ ਤੇ ਭਾਜਪਾ ਵੱਲ ਵੀ ਸਾਧੇ ਤਿੱਖੇ ਨਿਸ਼ਾਨੇ By admin - June 11, 2026 0 1 Facebook Twitter Pinterest WhatsApp ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਮਾਨ ਸਰਕਾਰ ਉਤੇ ਸਵਾਲ ਉਠਾਏ ਹਨ। ਗਿਆਨੀ ਰਘਬੀਰ ਸਿੰਘ ਦੇ ਸਿੱਟ ਸਾਹਮਣੇ ਦਿੱਤੇ ਬਿਆਨ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਸੱਚਾਈ ਜੱਗ ਜਾਹਰ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਮੌਜੂਦਾ ਸਰਕਾਰ ਅਜੇ ਤਕ ਪੀੜਤਾਂ ਨੂੰ ਇਨਸਾਫ ਨਹੀਂ ਦੇ ਸਕੀ। ਅਕਾਲੀ ਦਲ ਦੇ ਭਾਜਪਾ ਨੂੰ ਨਿਸ਼ਾਨੇ ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਤੇ ਭਾਜਪਾ ਚਿੱਟਾ ਤੇ ਈਡੀ ਪਾਰਟੀਆਂ ਹਨ ਤਾਂ ਆਮ ਆਦਮੀ ਪਾਰਟੀ ਵਿਜੀਲੈਂਸ ਪਾਰਟੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਈਡੀ ਦੀ ਦੁਰਵਰਤੋਂ ਕਰਦੀ ਹੈ, ਠੀਕ ਉਸੇ ਤਰ੍ਹਾਂ ਪੰਜਾਬ ਸਰਕਾਰ ਵਿਰੋਧੀਆਂ ਨੂੰ ਦਬਾਉਣ ਲਈ ਵਿਜੀਲੈਂਸ ਦਾ ਇਸਤੇਮਾਲ ਕਰ ਰਹੀ ਹੈ। ਰਵਨੀਤ ਬਿੱਟੂ ਬਾਰੇ ਉਨ੍ਹਾਂ ਕਿਹਾ ਕਿ ਉਹ ਲੋਕਾਂ ਵਿਚੋਂ ਆਪਣਾ ਭਰੋਸਾ ਗੁਆ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਪੰਜਾਬ ਅੰਦਰ ਕਿਤੇ ਕੋਈ ਵੁੱਕਤ ਨਹੀਂ ਹੈ। ਪੰਜਾਬ ਦੀਆਂ ਅਗਾਮੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਚੋਣਾਂ ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਖੜਗੇ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਅਤੇ ਰਾਜਾ ਵੜਿੰਗ ਸਿਰਫ ਇਕ ਪਾਰਟੀ ਵਰਕਰ ਦੇ ਤੋਰ ਤੇ ਕੰਮ ਕਰੇਗਾ।