ਪੰਜਾਬ ਸੁਖਬੀਰ ਬਾਦਲ ਨੇ ਹੜ੍ਹਾਂ ਨੂੰ ਲੈ ਕੇ ਘੇਰੀ ਮਾਨ ਸਰਕਾਰ/ ਪਿਛਲੇ ਸਾਲ ਆਏ ਹੜ੍ਹਾਂ ਲਈ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ/ ਭਾਖੜਾ ਦੇ ਪਾਣੀ ਦੀ ਸਮੇਂ ਸਿਰ ਵਰਤੋਂ ਨਾ ਕਰਨ ਦੇ ਇਲਜ਼ਾਮ By admin - June 11, 2026 0 2 Facebook Twitter Pinterest WhatsApp ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਹੜ੍ਹਾਂ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਘੇਰਿਆ ਹੈ। ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹ ਵੀ ਸਰਕਾਰ ਦੀ ਨਾਲਾਇਕੀ ਕਾਰਨ ਆਏ ਸਨ ਅਤੇ ਇਸ ਵਾਰ ਫਿਰ ਉਹੋ ਹਾਲਾਤ ਬਣਨ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅੰਦਰ ਪਾਣੀ ਦਾ ਪੱਧਰ ਕਾਫੀ ਜ਼ਿਆਦਾ ਹੋਣ ਦੇ ਬਾਵਜੂਦ ਪੰਜਾਬ ਦੀਆਂ ਨਹਿਰਾਂ ਤੇ ਕੱਸੀਆਂ ਸੁੱਕੀਆਂ ਪਈਆਂ ਹਨ ਜੋ ਸਰਕਾਰ ਦੀ ਨਾਲਾਇਕੀ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਭਾਖੜਾ ਦੇ ਪਾਣੀ ਦੀ ਸਹੀ ਵਰਤੋਂ ਨਾ ਕੀਤੀ ਤਾਂ ਇਸ ਵਾਰ ਵੀ ਪਿਛਲੇ ਸਾਲ ਵਰਗੇ ਹਾਲਾਤ ਬਣ ਸਕਦੇ ਹਨ। ਗਿਆਨੀ ਰਘਬੀਰ ਸਿੰਘ ਦੇ ਬਿਆਨ ਬਾਰੇ ਪੁੱਛੇ ਜਾਣ ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸੱਤਾਧਾਰੀ ਧਿਰ ਦੇ ਵਰਕਰ ਵਜੋਂ ਕੰਮ ਕਰ ਰਹੇ ਹਨ ਅਤੇ ਅਜਿਹਾ ਕਰਕੇ ਉਹ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾ ਰਹੇ ਹਨ। ਉਨ੍ਹਾਂ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਸਿੱਧਾ ਮੇਰੇ ’ਤੇ ਕਾਰਵਾਈ ਕਰੋ। ਉਨ੍ਹਾਂ ਕਿਹਾ ਕਿ ਮੈਂ ਡਰਨ ਵਾਲਾ ਨਹੀਂ ਹਾ ਅਤੇ ਜੇਕਰ ਸਰਕਾਰ ਕੇਸ ਦਰਜ ਕਰਦੀ ਹੈ ਤਾਂ ਮੈਂ ਖੁਦ ਗ੍ਰਿਫਤਾਰੀ ਦੇਣ ਲਈ ਆਵਾਂਗਾ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਅਕਾਲੀ ਦਲ ਦੀ ਚੜ੍ਹਤ ਤੋਂ ਡਰ ਕੇ ਕੋਝੀਆਂ ਸਿਆਸੀ ਚਾਲਾਂ ਚੱਲ ਰਹੀ ਹੈ ਪਰ ਅਕਾਲੀ ਦਲ ਹਰ ਸਥਿਤੀ ਦਾ ਡੱਟ ਕੇ ਮੁਕਾਬਲਾ ਕਰੇਗਾ।