ਪੰਜਾਬ ਬਠਿੰਡਾ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ/ ਦੂਜੀ ਵਾਰ ਮੇਅਰ ਬਣੇ ਪਦਮਜੀਤ ਮਹਿਤਾ/ ਚੋਣ ਦੌਰਾਨ ਮੰਤਰੀ ਹਰਦੀਪ ਮੁੰਡੀਆਂ ਰਹੇ ਮੌਜੂਦ By admin - June 12, 2026 0 2 Facebook Twitter Pinterest WhatsApp ਬਠਿੰਡਾ ਨਗਰ ਨਿਗਮ ਨੂੰ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਦੂਜੀ ਵਾਰ ਮੇਅਰ ਬਣ ਗਏ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਉਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਦੇ ਨਾਲ ਨਾਲ ਵੱਡੀ ਗਿਣਤੀ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ, ਜਿਸ ਦੇ ਚਲਦਿਆਂ ਲੋਕਾਂ ਨੇ ਨਿਗਮ ਚੋਣਾਂ ਵਿਚ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਅੱਜ ਪਦਮਜੀਤ ਮਹਿਤਾ ਨੂੰ ਮੇਅਰ ਚੁਣਿਆ ਗਿਆ ਹੈ ਅਤੇ ਛੇਤੀ ਹੀ ਡਿਪਟੀ ਮੇਅਰ ਦੀ ਚੋਣ ਵੀ ਕਰ ਲਈ ਜਾਵੇਗੀ।