ਪੰਜਾਬ ਲੁਧਿਆਣਾ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ/ ਨਗਰ ਨਿਗਮ ਵਿਖੇ ਕੀਤੀ ਪ੍ਰੈੱਸ ਕਾਨਫਰੰਸ/ ਮੌਨਸੂਨ ਸੀਜ਼ਨ ਲਈ ਪੁਖਤਾ ਪ੍ਰਬੰਧਾਂ ਦਾ ਦਾਅਵਾ By admin - June 12, 2026 0 2 Facebook Twitter Pinterest WhatsApp ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਬੈਂਸ ਅੱਜ ਲੁਧਿਆਣਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਗਰ ਨਿਗਮ ਜੋਨ-ਏ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਹਰਜੋਤ ਬੈਂਸ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਮਾਨਸੂਨ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਦੌਰਾਨ ਸੀਵਰੇਜ ਲਾਈਨਾਂ ਦੀ ਸਫਾਈ ਅਤੇ ਡਾਰਕ ਜੋਨਾਂ ਦੀ ਪਛਾਣ ਕਰਕੇ ਉਨ੍ਹਾਂ ਉਪਰ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮਿਸ਼ਨ ਕਲੀਨ ਤਹਿਤ ਲੁਧਿਆਣਾ ਵਿੱਚ ਵੱਖ-ਵੱਖ ਸਥਾਨਾਂ ਦੀ ਅਚਨਚੇਤ ਪੜਤਾਲ ਕੀਤੀ ਅਤੇ ਨਗਰ ਨਿਗਮ ਜੋਨ ਏ ਵਿੱਚ ਅਫਸਰਾਂ ਨਾਲ ਇੱਕ ਮੀਟਿੰਗ ਵੀ ਕੀਤੀ। ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਉਹਨਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਜਾ ਕੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਨਗਰ ਨਿਗਮ ਤੇ ਸਫਾਈ ਸੇਵਕ ਅਤੇ ਹੋਰ ਮੁਲਾਜ਼ਮ ਇਸ ਮੁਹਿਮ ਤਹਿਤ ਜੰਗੀ ਪੱਧਰ ਤੇ ਕੰਮ ਕਰ ਰਹੇ ਹਨ। ਉਹਨਾਂ ਨੇ ਆਉਂਦੇ ਮਾਨਸੂਨ ਸੀਜ਼ਨ ਨੂੰ ਲੈ ਕੇ ਕਿਹਾ ਕਿ ਨਗਰ ਨਿਗਮ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਬਾਅਦ ਉਹਨਾਂ ਨੇ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਬਾਰੇ ਵੀ ਗੱਲਬਾਤ ਕੀਤੀ।