ਤਰਨ ਤਾਰਨ ਵਾਸੀ ਨੌਜਵਾਨ ਦਾ ਇੰਗਲੈਂਡ ’ਚ ਕਤਲ/ ਤਿੰਨ ਭੈਣਾਂ ਦੇ ਇਕਲੌਤਾ ਭਰਾ ਸੀ ਮ੍ਰਿਤਕ ਨੌਜਵਾਨ/ ਸਾਊਥਹਾਲ ’ਚ ਤੇਜ਼ਧਾਰ ਹਥਿਆਰ ਨਾਲ ਹਮਲਾ

0
1

ਤਰਨ ਤਾਰਨ ਅਧੀਨ ਆਉਂਦੇ ਖੇਮਕਰਨ ਦੇ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਦਾ ਇੰਗਲੈਂਡ ‘ਚ ਕਤਲ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਵਜੋਂ ਹੋਈ ਹੈ, ਜੋ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਗੁਰਭੇਜ ਸਿੰਘ ਉਤੇ ਇੰਗਲੈਂਡ ਦੇ ਸ਼ਹਿਰ ਸਾਊਥਹਾਲ ਵਿਖੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਹੈ। ਸਾਥਹਾਲ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ  ਹੈ।
ਜਾਣਕਾਰੀ ਅਨੁਸਾਰ ਗੁਰਭੇਜ ਸਿੰਘ (ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿਥੇ ਉਹ ਆਪਣੇ ਪਿੰਡ ਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰਦਾ ਸੀ। ਬੀਤੇ ਬੁੱਧਵਾਰ ਕਿਸੇ ਵਿਆਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਘਟਨਾ ਦਾ ਪੂਰਾ ਵੇਰਵਾ ਨਹੀਂ ਮਿਲਿਆ।ਪਰ ਸਾਊਥਹਾਲ ਦੀ ਪੁਲਿਸ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਥਾਨਕ ਹਸਪਤਾਲ ‘ਚ ਰੱਖਿਆ ਹੋਇਆ ਹੈ। ਇਸ ਘਟਨਾ ਦਾ ਪਤਾ ਲੱਗਣ ‘ਤੇ ਪਿੰਡ ਮਹਿੰਦੀਪੁਰ ‘ਚ ਗ਼ਮਗੀਨ ਮਾਹੌਲ ਹੈ। ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ।

LEAVE A REPLY

Please enter your comment!
Please enter your name here