ਜਲਾਲਾਬਾਦ ਪੁਲਿਸ ਦੀ ਨਸ਼ੇ ਖਿਲਾਫ਼ ਵੱਡੀ ਕਾਮਯਾਬੀ/ 263 ਗ੍ਰਾਮ ਚਿੱਟੇ ਸਮੇਤ ਮਾਂ ਪੁੱਤ ਗ੍ਰਿਫਤਾਰ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ

0
2

ਜਲਾਲਾਬਾਦ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਮਾਂ-ਪੁੱਤਰ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ 263 ਗਰਮ ਹੈਰੋਇਨ ਤੇ ਮੋਟਰ ਸਾਇਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲਾਲਾਬਾਦ ਸਬ ਡਿਵੀਜ਼ਨ ਤੇ ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਉਕਤ ਔਰਤ ਅਮੀਰ ਖਾਸ ਪਿੰਡ ਦੀ ਰਹਿਣ ਵਾਲੀ ਹੈ ਅਤੇ ਇਸ ਤੇ ਪਹਿਲਾਂ ਵੀ ਚਾਰ ਐਨਡੀਪੀਐਸ ਦੇ ਮਾਮਲੇ ਦਰਜ ਹਨ ਇਹ ਇੱਕ ਪੇਸ਼ੇਵਰ ਨਸ਼ਾ ਤਸਕਰ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਜਾਵੇਗੀ।  ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੇ ਦੌਰਾਨ ਇਹ ਪਤਾ ਲਗਾਣ ਦੀ ਕੋਸ਼ਿਸ਼ ਕੀਤੀ ਜਾਏਗੀ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਆ ਰਹੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ।

LEAVE A REPLY

Please enter your comment!
Please enter your name here