ਪੰਜਾਬ ਚਮਕੌਰ ਸਾਹਿਬ ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ/ ਸਾਥੀਆਂ ਨੇ ਨਸ਼ੀਲਾ ਪਦਾਰਥ ਦੇ ਕੇ ਕੀਤਾ ਸੀ ਕਤਲ/ ਚਮਕੌਰ ਸਾਹਿਬ ਨੇੜਲੇ ਜੰਗਲਾਂ ’ਚੋਂ ਲਾਸ਼ ਬਰਾਮਦ By admin - June 13, 2026 0 1 Facebook Twitter Pinterest WhatsApp ਚਮਕੌਰ ਸਾਹਿਬ ਪੁਲਿਸ ਨੇ ਪਿੰਡ ਡਹਿਰ ਤੋਂ ਨੌਜਵਾਨ ਦਾ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਚਮਕੌਰ ਸਾਹਿਬ ਨੇੜਲੇ ਜੰਗਲ ਵਿਚੋਂ ਮ੍ਰਿਤਕ ਕਾਕਾ ਦੀ ਲਾਸ਼ ਬਰਾਮਦ ਕਰ ਕੇ ਘਟਨਾ ਲਈ ਜ਼ਿੰਮੇਵਾਰ ਉਸ ਦੇ ਤਿੰਨ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਜਾਂਚ ਮੁਤਾਬਕ ਮੁਲਜ਼ਮਾਂ ਨੇ ਕੋਈ ਨਸ਼ੀਲਾ ਪਦਾਰਥ ਦੇ ਕੇ ਮੌਤ ਦੇ ਘਾਟ ਉਤਾਰਨ ਬਾਅਦ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਬੇਹੱਦ ਮਾੜੀ ਹਾਲਤ ਵਿਚ ਲਾਸ਼ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸ੍ਰੀ ਚਮਕੌਰ ਸਾਹਿਬ ਦੇ ਨੇੜੇ ਪੈਂਦੇ ਪਿੰਡ ਡੈਹਿਰ ਦਾ ਨੌਜਵਾਨ ਕਾਕਾ ਇੱਕ ਜੂਨ ਤੋਂ ਲਾਪਤਾ ਸੀ। ਪੁਲਿਸ ਨੇ ਪਿਤਾ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਸੀ ਅੱਜ ਉਹਨਾਂ ਨੂੰ ਇਤਲਾਅ ਮਿਲੀ ਸੀ ਕਿ ਭੋਜੇ ਮਾਜਰੇ ਦੇ ਜੰਗਲ ਵਿੱਚੋਂ ਇੱਕ ਗਲੀ ਸੜੀ ਲਾਸ਼ ਪਈ ਹੈ ਜਦੋਂ ਪੁਲਿਸ ਨੇ ਉੱਥੇ ਜਾ ਕੇ ਦੇਖਿਆ ਤਾਂ ਲਾਸ਼ ਕਾਕੇ ਦੀ ਸੀ। ਪੁਲਿਸ ਨੇ ਕਾਕੇ ਦੇ ਤਿੰਨ ਦੋਸਤਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਗਿੱਛ ਕੀਤੀ ਤਾਂ ਪਤਾ ਲੱਗਾ ਕਿ ਸਾਥੀਆ ਵੱਲੋਂ ਹੀ ਉਸ ਨੂੰ ਕੋਈ ਨਸ਼ੀਲਾ ਪਦਾਰਥ ਦੇ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਕਾਕੇ ਦੀ ਮੌਤ ਉਪਰੰਤ ਭੋਜੇ ਮਾਜਰੇ ਜੰਗਲ ਚ ਲਾਸ਼ ਸੁੱਟ ਦਿੱਤੀ ਜਿਸ ਨੂੰ ਜਲਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਅੱਧ ਜਲੀ ਲਾਸ਼ ਪੁਲਿਸ ਨੇ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਧੜ ਤੋਂ ਅਲੱਗ ਸਿਰ ਮਿਲਿਆ ਨੌਜਵਾਨ ਦਾ ਅੱਧ ਜਲੀ ਲਾਸ਼ ਪੁਲਿਸ ਨੇ ਪੋਸਟਮਾਰਟਮ ਦੇ ਲਈ ਰੋਪੜ ਸਿਵਿਲ ਹਸਪਤਾਲ ਭੇਜ ਦਿੱਤਾ ਅਗਲੀ ਕਾਰਵਾਈ ਸ਼ੁਰੂ ਕੀਤੀ। ਐਸਐਚਓ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮ੍ਰਿਤਕ ਦੇ ਤਿੰਨ ਸਾਥੀ ਹਿਰਾਸਤ ਵਿੱਚ ਲਏ ਗਏ ਹਨ। ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਦੀ ਪਹਿਚਾਣ ਧਰਮ ਸਿੰਘ ਪਿੰਡ ਰਾਮਗੜ੍ਹ, ਇੰਦਰਜੀਤ ਸਿੰਘ ਵਾਸੀ ਪਿੰਡ ਡਹਿਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।