ਪੰਜਾਬ ਫਰੀਦਕੋਟ ਦੇ ਰਾਮੇਆਣਾ ਨੇੜੇ ਟੁੱਟੇ ਸੂਏ ਦਾ ਕਹਿਰ/ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋਣ ਦਾ ਖਦਸ਼ਾ/ ਵਿਧਾਇਕ ਅਮੋਲਕ ਸਿੰਘ ਵੱਲੋਂ ਗਿਰਦਾਵਰੀ ਦੇ ਹੁਕਮ By admin - June 13, 2026 0 1 Facebook Twitter Pinterest WhatsApp ਫ਼ਰੀਦਕੋਟ ਦੇ ਪਿੰਡ ਰਾਮੇਆਣਾ ਵਿਖੇ ਸੂਆ ਟੁੱਟਣ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਵੱਡੀ ਪੱਧਰ ਤੇ ਫਸਲਾਂ ਬਰਬਾਦ ਹੋਣ ਦਾ ਖਤਰਾ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਅਮੋਲਕ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਵਿਧਾਇਕ ਅਮੋਲਕ ਸਿੰਘ ਨੇ ਪ੍ਰਭਾਵਿਤ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਖ਼ਰਾਬ ਹੋਈ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ। ਪ੍ਰਸ਼ਾਸਨ ਵੱਲੋਂ ਸੂਆ ਦੀ ਮੁਰੰਮਤ ਅਤੇ ਪਾਣੀ ਦੇ ਨਿਕਾਸ ਲਈ ਜੰਗੀ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਮੁਤਾਬਕ 1000 ਏਕੜ ਦੇ ਕਰੀਬ ਫਸਲਾਂ ਖਰਾਬ ਹੋ ਗਈਆਂ ਹਨ। ਇਸ ਮੌਕੇ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਇਹ ਸੂਆ ਕਾਫੀ ਪੁਰਾਣਾ ਹੋਣ ਕਾਰਨ ਅਤੇ ਪਾਣੀ ਦਾ ਦਬਾਅ ਵਧਣ ਕਾਰਨ ਇਸ ਚ ਹਰ ਸਾਲ ਕੋਈ ਨਾ ਕੋਈ ਪਾੜ ਪੈ ਜਾਂਦਾ ।ਇਸ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਪਹਿਲਾਂ ਵੀ ਗ੍ਰਾੰਟ ਆਈ ਸੀ ਪਰ ਕੁੱਜ ਜਮੀਨ ਮਾਲਕਾਂ ਵੱਲੋਂ ਸਟੇਅ ਲੈਣ ਕਾਰਨ ਗ੍ਰਾੰਟ ਵਾਪਿਸ ਚਲੀ ਗਈ ਪਰ ਹੁਣ ਦੋਬਾਰਾ ਅਸੀਂ ਇਸ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਕੋਸ਼ਿਸ ਕਰ ਰਹੇ ਹਾਂ ਜੋ ਅਕਤੂਬਰ ਚ ਕੰਮ ਸ਼ੁਰੂ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਜਲਦ ਹੀ ਨੁਕਸਾਨੀ ਫਸਲ ਦੀ ਗਿਰਦਾਵਰੀ ਕਰਵਾ ਕਿਸਾਨਾਂ ਨੂੰ ਮੁਆਵਜ਼ਾ ਦਿਤਾ ਜਾਵੇਗਾ। ਉਧਰ ਕਿਸਾਨਾਂ ਦਾ ਕਹਿਣਾ ਹੈ ਕੇ ਕਰੀਬ 1000 ਏਕੜ ਜ਼ਮੀਨ ਪਾਣੀ ਦੀ ਮਾਰ ਹੇਠ ਆ ਚੁਕੀ ਹੈ ਜਿਸ ਸਬੰਧੀ ਵਿਧਾਇਕ ਵੱਲੋਂ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।